ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਮਈ 9
ਭਾਰਤ ਪਾਕਿਸਤਾਨ ਵਿਚਕਾਰ ਤਣਾਅ ਵਿਚਾਲੇ ਵੀਰਵਾਰ ਦੇ ਰਾਤ ਬਲੈਕ ਆਊਟ ਤੋਂ ਬਾਅਦ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਚੰਡੀਗੜ੍ਹ ’ਚ ਫਿਰ ਤੋਂ ਸਾਈਰਨ ਵੱਜਣੇ ਸ਼ੁਰੂ ਹੋ ਗਏ ਹਨ। ਯੂ.ਟੀ. ਪ੍ਰਸ਼ਾਸਨ ਨੇ ਹਮਲੇ ਦਾ ਖਦਸ਼ਾ ਜਤਾਉਂਦਿਆਂ ਸ਼ਹਿਰ ਵਾਸੀਆਂ ਨੂੰ ਘਰਾਂ ’ਚ ਰਹਿਣ ਦੀ ਅਪੀਲ ਕੀਤੀ ਹੈ।