View in English:
May 14, 2025 6:41 pm

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਈ 14

ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਖੇਤੀ ਭਵਨ, ਮੋਹਾਲੀ ਵਿਖੇ ਕੀਤੀ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਕਿ ਕਿਸਾਨਾਂ ਲਈ ਬਾਗ਼ਬਾਨੀ ਖੇਤਰ ਵਿੱਚ ਹੋਰ ਬਿਹਤਰ ਮੌਕੇ ਯਕੀਨੀ ਬਣਾਏ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨਾ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਅਤੇ ਸੂਬੇ ਵਿੱਚ ਖੇਤੀਬਾੜੀ ਵਿਭਿੰਨਤਾ ਨੂੰ ਅਪਣਾਉਣ ਵੱਲ ਮਹੱਤਵਪੂਰਨ ਕਦਮ ਹੈ।

ਮੋਹਿੰਦਰ ਭਗਤ ਨੇ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਸਬਸਿਡੀਆਂ ਦੀ ਸਮੇਂ ਸਿਰ ਵੰਡ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਤਾਂ ਜੋ ਉਹਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨਾਲ ਸਰਗਰਮੀ ਨਾਲ ਜੁੜਨ ਦੇ ਨਿਰਦੇਸ਼ ਵੀ ਦਿੱਤੇ।

ਇਸ ਮੀਟਿੰਗ ਦੌਰਾਨ ਸਕੱਤਰ ਬਾਗਬਾਨੀ ਮੁਹੰਮਦ ਤਈਅਬ ਅਤੇ ਡਾਇਰੈਕਟਰ ਬਾਗਬਾਨੀ ਸ਼ੈਲੇਂਦਰ ਕੌਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਤਹਿਤ ਹੋਈ ਪ੍ਰਗਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਵਿਭਾਗ ਦੀਆਂ ਮੁੱਖ ਪ੍ਰਾਪਤੀਆਂ ‘ਤੇ ਵੀ ਚਾਨਣਾ ਪਾਇਆ ਅਤੇ ਖੇਤਰੀ ਪੱਧਰ ‘ਤੇ ਲਾਗੂਕਰਨ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ।

ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਦਲਬੀਰ ਸਿੰਘ, ਹਰਮੇਲ ਸਿੰਘ, ਡਾ. ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *

View in English