ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਮਈ 14
ਪਾਕਿਤਸਾਨ ਨੇ ਬੀ.ਐਸ.ਐਫ਼. ਦੇ ਜਵਾਨ ਪੀ.ਕੇ. ਸਾਹੂ ਨੂੰ ਰਿਹਾਅ ਕਰ ਦਿੱਤਾ ਹੈ। ਦੱਸ ਦੇਈਏ ਕਿ ਜਵਾਨ ਗਲਤੀ ਨਾਲ 23 ਅਪ੍ਰੈਲ ਨੂੰ ਫ਼ਿਰੋਜ਼ਪੁਰ ਸਰਹੱਦ ਪਾਰ ਕਰ ਪਾਕਿਸਤਾਨ ਵਿਚ ਦਾਖ਼ਲ ਹੋ ਗਿਆ ਸੀ, ਜਿਸ ਤੋਂ ਬਾਅਦ ਪਾਕਿਸਤਾਨੀ ਰੇਂਜਰਾਂ ਵਲੋਂ ਉਸ ਨੂੰ ਕਾਬੂ ਕਰ ਲਿਆ ਗਿਆ ਸੀ, ਜਿਸ ਨੂੰ ਅੱਜ ਭਾਰਤ ਹਵਾਲੇ ਕਰ ਦਿੱਤਾ ਗਿਆ। ਇਹ ਜਾਣਕਾਰੀ ਬੀ.ਐਸ.ਐਫ਼. ਦੇ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ ਹੈ।