ਫੈਕਟ ਸਮਾਚਾਰ ਸੇਵਾ
ਐੱਸ. ਏ. ਐੱਸ. ਨਗਰ, ਮਈ 14
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਅਕਾਦਮਿਕ ਸਾਲ 2024-25 ਦੀ ਮਾਰਚ-2025 ਦੀ ਰੈਗੂਲਰ ਅਤੇ ਓਪਨ ਸਕੂਲ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਬੋਰਡ ਦੇ ਵਾਈਸ ਚੇਅਰਮੈਨ ਵਲੋਂ ਅੱਜ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੇ ਮੀਟਿੰਗ ਰੂਮ ਵਿਖੇ ਐਲਾਨ ਦਿੱਤਾ ਗਿਆ।
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਵਿਚ ਬਰਨਾਲਾ ਦੀ ਹਰਸੀਰਤ ਕੌਰ ਨੇ ਪਹਿਲਾ, ਫਿਰੋਜ਼ਪੁਰ ਦੀ ਮਨਵੀਰ ਕੌਰ ਨੇ ਦੂਜਾ ਤੇ ਮਾਨਸਾ ਸੀ ਅਰਸ਼ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ 94.32 ਫ਼ੀਸਦੀ ਕੁੜੀਆਂ ਤੇ 88.08 ਫ਼ੀਸਦੀ ਮੁੰਡਿਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ ਤੇ ਕੁੱਲ 91 ਫ਼ੀਸਦੀ ਬੱਚੇ ਪਾਸ ਹੋਏ ਹਨ।