View in English:
May 31, 2025 6:18 pm

ਵਿਜੀਲੈਂਸ ਨੂੰ ਅਮਨਦੀਪ ਕੌਰ ਦਾ 3 ਦਿਨ ਦਾ ਮਿਲਿਆ ਰਿਮਾਂਡ

ਫੈਕਟ ਸਮਾਚਾਰ ਸੇਵਾ

ਬਠਿੰਡਾ, ਮਈ 27

ਵਿਜੀਲੈਂਸ ਬਿਊਰੋ ਬਠਿੰਡਾ ਵਲੋਂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੀ ਗਈ ਬਰਖ਼ਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਵਿਜੀਲੈਂਸ ਨੂੰ ਉਸ ਦਾ ਤਿੰਨ ਦਿਨਾਂ ਦਾ ਰਿਮਾਂਡ ਮਿਲਿਆ ਹੈ।

ਵਿਜੀਲੈਂਸ ਬਿਊਰੋ ਬਠਿੰਡਾ ਦੇ ਡੀ.ਐਸ.ਪੀ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਅਮਨਦੀਪ ਕੌਰ ਤੋਂ ਪੁੱਛਗਿੱਛ ਲਈ ਅਦਾਲਤ ਤੋਂ ਉਸ ਦੇ ਪੰਜ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਉਸ ਦਾ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English