View in English:
May 7, 2024 7:48 pm

ਪੱਛਮੀ ਨਿਊਯਾਰਕ ‘ਚ ਭਾਰੀ ਬਰਫ਼ਬਾਰੀ, ਮੌਸਮ ਵਿਭਾਗ ਨੇ ਐਮਰਜੈਂਸੀ ਦਾ ਕੀਤਾ ਐਲਾਨ

ਫੈਕਟ ਸਮਾਚਾਰ ਸੇਵਾ

ਨਿਊਯਾਰਕ , ਨਵੰਬਰ 18

ਅਮਰੀਕਾ ਦੇ ਨਿਊਯਾਰਕ ‘ਚ ਕਈ ਇਲਾਕਿਆਂ ‘ਚ ਭਾਰੀ ਬਰਫ਼ਬਾਰੀ ਦੇਖਣ ਨੂੰ ਮਿਲ ਰਹੀ ਹੈ। ਬਰਫ਼ਬਾਰੀ ਕਾਰਨ ਹਾਲਾਤ ਇਹ ਹਨ ਕਿ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਅਤੇ ਸ਼ਹਿਰ ਦੀ ਰਫਤਾਰ ਰੁਕ ਗਈ ਹੈ। ਮੌਸਮ ਵਿਭਾਗ ਨੇ ਐਤਵਾਰ ਤੱਕ ਭਾਰੀ ਬਰਫ਼ਬਾਰੀ ਹੋਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਭਵਿੱਖਬਾਣੀ ਕਾਰਨ ਨਿਊਯਾਰਕ ਦੀ ਗਵਰਨਰ ਕੈਥੀ ਹੋਸ਼ੁਲ ਨੇ ਸਟੇਟ ਐਮਰਜੈਂਸੀ ਦਾ ਐਲਾਨ ਕੀਤਾ ਹੈ।

ਬਰਫਬਾਰੀ ਦੇ ਸੰਭਾਵਿਤ ਖਤਰੇ ਨੂੰ ਦੇਖਦੇ ਹੋਏ ਪੱਛਮੀ ਨਿਊਯਾਰਕ ‘ਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਯੂ.ਐੱਸ ਨੈਸ਼ਨਲ ਵੈਦਰ ਸਰਵਿਸ ਦਾ ਅੰਦਾਜ਼ਾ ਹੈ ਕਿ ਐਤਵਾਰ ਤੱਕ 4 ਫੁੱਟ ਤੱਕ ਬਰਫ ਪੈ ਸਕਦੀ ਹੈ, ਜੋ ਲੋਕਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰ ਸਕਦੀ ਹੈ।

Leave a Reply

Your email address will not be published. Required fields are marked *

View in English