View in English:
July 3, 2025 2:24 pm

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੁਲਾਈ 2

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ ‘ਤੇ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ। ਉਨ੍ਹਾਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇਹ ਅਹੁਦਾ ਸੰਭਾਲਿਆ।

ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜਸਵੀਰ ਸਿੰਘ ਸੇਖੋਂ ਦੀਆਂ ਯੋਗਤਾਵਾਂ ‘ਤੇ ਭਰੋਸਾ ਕਰਨ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਜਸਵੀਰ ਸਿੰਘ ਸੇਖੋਂ ਸੂਬਾ ਵਾਸੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ, ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਰਗੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣਗੇ।

ਇਸ ਮੌਕੇ ਜਸਵੀਰ ਸਿੰਘ ਸੇਖੋਂ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਯੋਗਤਾਵਾਂ ਵਿੱਚ ਪ੍ਰਗਟਾਏ ਗਏ ਵਿਸ਼ਵਾਸ ‘ਤੇ ਖੜ੍ਹੇ ਉਤਰਨਗੇ ਅਤੇ ਇਹ ਯਕੀਨੀ ਬਣਾਉਗੇ ਕਿ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੁਆਰਾ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਸਮਾਜ ਦੇ ਸਾਰੇ ਵਰਗਾਂ, ਖਾਸ ਕਰਕੇ ਖੇਤੀਬਾੜੀ ਖੇਤਰ ਨਾਲ ਇਸ ਨਾਲ ਸਬੰਧਤ ਵਾਸੀਆਂ ਤੱਕ ਪਹੁੰਚਾਈਆਂ ਜਾਣ ਕਿਉਂਕਿ ਇਹ ਖਰੀਦ ਕਾਰਜਾਂ ਦਾ ਮੁੱਖ ਹਿੱਸਾ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ (ਅਮਰਗੜ੍ਹ) ਜਸਵੰਤ ਸਿੰਘ ਗੱਜਣਮਾਜਰਾ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਵੀ ਮੌਜੂਦ ਸਨ।

Leave a Reply

Your email address will not be published. Required fields are marked *

View in English