ਫੈਕਟ ਸਮਾਚਾਰ ਸੇਵਾ
ਪਟਿਆਲਾ , ਜੁਲਾਈ 21
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਵਾਰਡ ਨੰਬਰ 2 ਤੋਂ 6 ਆਦਰਸ਼ ਕਾਲੋਨੀ, ਦਸ਼ਮੇਸ਼ ਨਗਰ, ਸਿੱਧੂ ਕਾਲੋਨੀ, ਦੀਪ ਨਗਰ, ਸਪਰਿੰਗਡੇਲ ਪਬਲਿਕ ਸਕੂਲ ਵਿੱਚੋਂ ਨਸ਼ਾ ਖਤਮ ਕਰਨ ਲਈ ਲੋਕਾਂ ਕੋਲੋਂ ਸਾਥ ਮੰਗਦਿਆਂ ਕਿਹਾ ਕਿ ਨਸ਼ਾ ਖਤਮ ਕਰਨਾ ਸਾਡੀਆਂ ਨਸਲਾਂ ਦੇ ਭਵਿੱਖ ਲਈ ਜਰੂਰੀ ਹੈ, ਇਸ ਲਈ ਤੁਸੀਂ ਸਾਰੇ ਸਾਡਾ ਸਾਥ ਦਿਓ ਤਾਂ ਜੋ ਅਸੀਂ ਇਸ ਕੋਹੜ ਨੂੰ ਗਲੋਂ ਲਾਹ ਸਕੀਏ। ਉਹਨਾਂ ਕਿਹਾ ਕਿ ਹੁਣ ਵੇਲਾ ਨਸ਼ਿਆਂ ਵਿਰੁੱਧ ਯੁੱਧ ਦਾ ਹੈ ਅਤੇ ਇਸ ਵਿੱਚ ਵੀ ਜਿੱਤ ਆਪਣੀ ਹੋਣੀ ਹੈ, ਬਸ ਲੋੜ ਤੁਹਾਡੇ ਸਾਥ ਦੀ ਹੈ।
ਡਾਕਟਰ ਬਲਬੀਰ ਸਿੰਘ ਨੇ ਕਰਵਾਈਆਂ ਗਈਆਂ ਪ੍ਰਭਾਵਸ਼ਾਲੀ ਨਸ਼ਾ ਵਿਰੋਧੀ ਜਾਗਰੂਕਤਾ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਫ਼ੈਸਲਾਕੁਨ ਲੜਾਈ ਲਈ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਨਤੀਜੇ ਬਹੁਤ ਵਧੀਆ ਮਿਲ ਰਹੇ ਹਨ ਅਤੇ ਲੋਕਾਂ ਦਾ ਸਾਥ ਆਪ ਮੁਹਾਰਾ ਮਿਲ ਰਿਹਾ ਹੈ । ਇਸ ਦੌਰਾਨ ਓਹਨਾ ਸਮੂਹ ਵਾਰਡ ਵਾਸੀਆਂ ਨੂੰ ਸੌਂਹ ਵੀ ਚੁਕਾਈ। ਸਿਹਤ ਮੰਤਰੀ ਨੇ ਇਸ ਮੌਕੇ ‘ ਤੇ ਮੌਜੂਦ ਅਧਿਕਾਰੀਆਂ ਸਣੇ ਪੰਚਾਇਤਾਂ , ਨੰਬਰਦਾਰਾਂ , ਡਿਫੈਂਸ ਕਮੇਟੀਆਂ ਨੂੰ ਸਮੂਹਿਕ ਤੌਰ ਤੇ ਨਸ਼ਿਆਂ ਵਿਰੁੱਧ ਹਲਫ ਦਿਵਾਉਂਦਿਆਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਤੁਹਾਡੇ ਸਹਿਯੋਗ ਨਾਲ ਇਸ ਯੁੱਧ ਵਿੱਚ ਵੀ ਫਤਿਹ ਹਾਸਲ ਕਰਨ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਉਕਤ ਨਸ਼ਾ ਮੁਕਤੀ ਯਾਤਰਾ ਰੈਲੀਆਂ ‘ਚ ਐਮ ਸੀ, ਬਲਾਕ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ ਜਿਹਨਾਂ ਵਿਚ ਇੰਚਾਰਜ ਕੇਵਲ ਬਾਵਾ, ਐਮ ਸੀ ਜਤਿੰਦਰ ਕੌਰ, ਐਮ ਸੀ ਮਨਦੀਪ ਸਿੰਘ ਵਿਰਦੀ, ਐਮ ਸੀ ਦੇਵਿੰਦਰ ਕੌਰ, ਐਮ ਸੀ ਜਸਬੀਰ ਸਿੰਘ ਗਾਂਧੀ, ਇਨਾਇਤ ਅਲੀ, ਬਲਾਕ ਪ੍ਰਧਾਨ ਲਾਲ ਸਿੰਘ, ਅਮਰਜੀਤ ਸਿੰਘ, ਗੁਰਚਰਨ ਸਿੰਘ, ਮਨਿੰਦਰ ਸਿੰਘ, ਖੁਸ਼ਹਾਲ ਸਿੰਘ, ਕਮਲੇਸ਼ ਬਾਵਾ, ਰਾਕੇਸ਼ ਕੁਮਾਰ, ਸੀ ਐਮ ਸੈਣੀ, ਪ੍ਰੀਤਮ ਸਿੰਘ, ਗੁਰਮੇਲ ਸਿੰਘ ਸੋਹੀ, ਚਰਨਜੀਤ ਸਿੰਘ ਐਸ ਕੇ , ਚੰਦਰੇਸ਼ ਯਾਦਵ, ਮਲਕੀਤ ਸਿੰਘ ਖਟੜਾ, ਗੁਰਮੀਤ ਸਿੰਘ, ਮੁੱਲਾ ਸਿੰਘ, ਸੁਰਜੀਤ ਸਿੰਘ, ਰਾਧਾ ਰਾਣੀ, ਜਸਪ੍ਰੀਤ ਸਿੰਘ , ਗਗਨ ਭੰਗੂ, ਮਨਜੀਤ ਸਿੰਘ, ਭੁਪਿੰਦਰ ਸਿੰਘ ਮੋਨੂੰ, ਅਤੇ ਅਵਤਾਰ ਸਿੰਘ ਕੈਂਥ ਸ਼ਾਮਲ ਸਨ।