View in English:
August 9, 2025 3:32 pm

ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਗਸਤ 8

ਪੰਜਾਬ ਰਾਜ ਨੇ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਨਵੀਂ ਦਿੱਲੀ ਵਿਖੇ 15ਵੇਂ ਭਾਰਤੀ ਅੰਗ ਦਾਨ ਦਿਵਸ ਮੌਕੇ ‘ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦੇ ਸੂਬੇ’ ਵੱਕਾਰੀ ਪੁਰਸਕਾਰ ਹਾਸਲ ਕੀਤਾ। ਇਹ ਵੱਕਾਰੀ ਪੁਰਸਕਾਰ ਸਮਾਰੋਹ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਧੀਨ ਕੌਮੀ ਅੰਗ ਅਤੇ ਟਿਸ਼ੂ ਟ੍ਰਾਂਸਪਲਾਂਟ ਸੰਗਠਨ (ਐਨਓਟੀਟੀਓ) ਨੇ ਕਰਵਾਇਆ, ਜਿਸ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਸ਼ਿਰਕਤ ਕੀਤੀ।

ਇਹ ਪੁਰਸਕਾਰ ਡਾਇਰੈਕਟਰ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਡੀਆਰਐਮਈ) ਪੰਜਾਬ ਡਾ. ਅਵਨੀਸ਼ ਕੁਮਾਰ, ਸਟੀਅਰਿੰਗ ਕਮੇਟੀ ਮੈਂਬਰ ਡਾ. ਆਕਾਸ਼ ਦੀਪ ਅਗਰਵਾਲ ਅਤੇ ਸਟੇਟ ਆਰਗਨ ਐਂਡ ਟਿਸ਼ੂ ਟ੍ਰਾਂਸਪਲਾਂਟ ਆਰਗੇਨਾਈਜ਼ੇਸ਼ਨ (ਐਸਓਟੀਟੀਓ) ਪੰਜਾਬ ਦੇ ਨੋਡਲ ਅਫ਼ਸਰ ਡਾ. ਗਗਨੀਨ ਕੌਰ ਸੰਧੂ ਨੇ ਪ੍ਰਾਪਤ ਕੀਤਾ।

ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਹੱਤਵਪੂਰਨ ਪ੍ਰਾਪਤੀ ਲਈ ਵਿਭਾਗ ਅਤੇ ਐਸਓਟੀਟੀਓ ਟੀਮ ਨੂੰ ਦਿਲੋਂ ਵਧਾਈ ਦਿੱਤੀ। ਇਹ ਮਾਨਤਾ ਜਾਗਰੂਕਤਾ ਫੈਲਾਉਣ, ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤੇ ਮ੍ਰਿਤਕਾਂ ਦੇ ਅੰਗ ਦਾਨ ਲਈ ਮਹੱਤਵਪੂਰਨ ਪ੍ਰਾਪਤੀ ਲਈ ਪੰਜਾਬ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਨ੍ਹਾਂ ਯਤਨਾਂ ਨੂੰ ਅੱਗੇ ਵਧਾਉਣ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ, ਜਿਸ ਵਿੱਚ ਜਾਗਰੂਕਤਾ ਫੈਲਾਉਣ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਅੰਗ ਦਾਨ ਨੂੰ ਉਤਸ਼ਾਹਿਤ ਕਰਨ ‘ਤੇ ਧਿਆਨ ਦਿੱਤਾ ਜਾਵੇਗਾ ਜਿਸ ਨਾਲ ਸੂਬੇ ਭਰ ਵਿੱਚ ਅਣਗਿਣਤ ਜ਼ਿੰਦਗੀਆਂ ਨੂੰ ਲਾਭ ਮਿਲੇਗਾ।

Leave a Reply

Your email address will not be published. Required fields are marked *

View in English