View in English:
August 14, 2025 11:39 am

ਧਾਰਮਿਕ ਸੇਵਾ ਪੂਰੀ ਕਰਨ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋਏ ਹਰਜੋਤ ਬੈਂਸ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਅਗਸਤ 13

ਪੰਜਾਬ ਸਰਕਾਰ ਦੀ ਭਾਸ਼ਾ ਵਿਭਾਗ ਵੱਲੋਂ ਸ਼੍ਰੀਨਗਰ ਵਿਖੇ ਕਰਵਾਏ ਗਏ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿੱਚ ਸਮਾਗਮ ਦਰਮਿਆਨ ਚੱਲੇ ਨਾਚ ਗਾਣੇ ਨੂੰ ਲੈ ਕੇ 6 ਅਗਸਤ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਧਾਰਮਿਕ ਸਜ਼ਾ ਲਗਾਈ ਸੀ। ਧਾਰਮਿਕ ਸਜ਼ਾ ਨੂੰ ਪੂਰੀ ਕਰਕੇ ਅੱਜ ਸਵੇਰੇ ਹਰਜੋਤ ਬੈਂਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਹੋਈ ਭੁੱਲ ਦੀ ਖਿਮਾ ਯਾਚਨਾ ਕੀਤੀ।

ਇਸ ਉਪਰੰਤ ਹਰਜੋਤ ਸਿੰਘ ਬੈਂਸ ਨੇ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵੀ ਮੁਲਾਕਾਤ ਕੀਤੀI

Leave a Reply

Your email address will not be published. Required fields are marked *

View in English