ਫੈਕਟ ਸਮਾਚਾਰ ਸੇਵਾ
ਰੂਪਨਗਰ, ਅਗਸਤ 14
ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12000 ਐਮ.ਐਲ. ਨਜ਼ਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ ਅਤੇ ਉਸ ਖਿਲਾਫ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਮੂਹ ਸਬ-ਡਵੀਜ਼ਨਾ ਵਿੱਚ ਫਲੈਗ ਮਾਰਚ ਕੱਢੇ ਗਏ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਥਾਨਾ ਤੇ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵੱਲੋਂ ਲਛਮਣ ਸਿੰਘ ਉਰਫ ਲੱਛੂ ਵਾਸੀ ਪਿੰਡ ਸੋਤਲ ਬਾਬਾ ਨੂੰ ਗ੍ਰਿਫਤਾਰ ਕਰਕੇ 12000 ਐਮ.ਐਲ. ਨਜ਼ਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ ਅਤੇ ਉਸ ਖਿਲਾਫ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਐੱਸਐੱਸਪੀ ਖੁਰਾਣਾ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਜਨਤਕ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਵਜੋਂ, ਰੂਪਨਗਰ ਪੁਲਿਸ ਵੱਲੋਂ ਸੁਤੰਤਰਤਾ ਦਿਵਸ 2025 ਤੋਂ ਪਹਿਲਾਂ ਸਾਰੀਆਂ ਸਬ-ਡਵੀਜ਼ਨਾਂ ਵਿੱਚ ਫਲੈਗ ਮਾਰਚ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਹ ਮਾਰਚ ਜ਼ਿਲ੍ਹੇ ਭਰ ਵਿੱਚ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵੱਖ-ਵੱਖ ਥਾਵਾਂ ਤੇ ਸਪੈਸ਼ਲ ਨਾਕਾਬੰਦੀ ਕੀਤੀ ਗਈ, ਜਿਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਹੀਕਲਾ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਜਿਲ੍ਹਾ ਵਿੱਚ ਪੈਦੇ ਹੋਟਲਾਂ, ਸਰਾਂਵਾ, ਬੱਸ ਸਟੈਂਡਾ ਰੇਲਵੇ ਸਟੇਸ਼ਨਾ ਅਤੇ ਹੋਰ ਮੁਹੱਵਤਪੂਰਨ ਪਬਲਿਕ ਸਥਾਨਾ ਦੀ ਵੀ ਚੈਕਿੰਗ ਕੀਤੀ ਗਈ।
ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਸਬੰਧੀ ਹੈਲਪਲਾਇਨ ਨੰਬਰ 112 ‘ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਕਿਹਾ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।