View in English:
August 19, 2025 9:07 pm

ਲਾਲਜੀਤ ਸਿੰਘ ਭੁੱਲਰ ਨੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਕਿਸਾਨਾਂ ਦੇ ਪਸ਼ੂਆਂ ਲਈ ਵੰਡਿਆ 900 ਬੋਰੀਆ ਚੋਕਰ

ਫੈਕਟ ਸਮਾਚਾਰ ਸੇਵਾ

ਪੱਟੀ, ਅਗਸਤ 19

ਪੰਜਾਬ ਦੇ ਕਈ ਇਲਾਕੇ ਪਿਛਲੇ ਕਈ ਦਿਨਾਂ ਤੋਂ ਦਰਿਆਈ ਪਾਣੀ ਦੀ ਮਾਰ ਝੱਲ ਰਹੇ ਹਨ ਅਤੇ ਇਸ ਵਾਰ ਵੀ ਵੱਡੇ ਪੱਧਰ ‘ਤੇ ਪੰਜਾਬ ਵਾਸੀਆ ਨੂੰ ਨੁਕਸਾਨ ਝੱਲਣਾ ਪੈ ਰਿਹਾ। ਪਿਛਲੇ ਦਿਨੀ ਦਰਿਆ ਵਿੱਚ ਪਾਣੀ ਦੇ ਪੱਧਰ ‘ਚ ਹੋਏ ਵਾਧੇ ਕਾਰਨ ਵਿਧਾਨ ਸਭਾ ਹਲਕਾ ਪੱਟੀ ਦੇ ਕਸਬਾ ਹਰੀਕੇ, ਮੁਠਿਆ ਵਾਲਾ ਧੁੱਸੀ ਬੰਨ੍ਹ ਦੇ ਨਾਲ ਲੱਗਦੇ ਪਿੰਡ ਡੂਮਣੀਵਾਲਾ, ਕੁੱਤੀਵਾਲਾ, ਘੜੁੰਮ, ਸਭਰਾ, ਗੁਦਾਈਕੇ, ਬਸਤੀ ਲਾਲ ਸਿੰਘ ਵਾਲੀ, ਜੱਲੋਕੇ, ਕੋਟਬੁੱਢਾ, ਰਾਮ ਸਿੰਘ ਵਾਲਾ ਆਦਿ ਵੱਖ-ਵੱਖ ਪਿੰਡ ਜੋ ਕਿ ਦਰਿਆਈ ਪਾਣੀ ਨਾਲ ਪ੍ਰਭਾਵਿਤ ਖੇਤਰ ਵਿੱਚ ਅੱਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਦੇ ਪਸ਼ੂਆਂ ਲਈ 900 ਬੋਰੀਆ ਚੋਕਰ ਵੰਡਿਆ ਅਤੇ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਦਰਿਆਈ ਪਾਣੀ ਨਾਲ ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਹਨ। ਇਸ ਮੌਕੇ ਕੈਬਨਿਟ ਮੰਤਰੀ ਨੇ ਜਿੱਥੇ ਧਾਰਮਿਕ ਤੇ ਸਿਆਸੀ ਪਾਰਟੀਆ ਦੇ ਆਗੂਆ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਦਰਿਆਈ ਪਾਣੀ ਦੀ ਮਾਰ ਚੱਲ ਰਹੇ ਪਰਿਵਾਰਾਂ ਦੀ ਮਦਦ ਕਰਨ ਦੀ ਅਪੀਲ ਕੀਤੀ ,ਓਥੇ ਹੀ ਜਾਣਕਾਰੀ ਦਿੰਦਿਆ ਦੱਸਿਆ ਕਿ ਉਹ ਖੁਦ ਇਕ ਕਿਸਾਨ ਹਨ ਅਤੇ ਪ੍ਰਭਾਵਿਤ ਇਲਾਕਿਆ ਵਿੱਚ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਸਮਝ ਸਕਦੇ ਹਨ ਅਤੇ ਉਨ੍ਹਾ ਕਿਸਾਨਾਂ ਦੀ ਮੱਦਦ ਕਰਨ ਲਈ ਆਪਣੀ ਕਿਰਤ ਕਮਾਈ ਵਿੱਚੋਂ 900 ਬੋਰੀਆ ਚੋਕਰ ਵੰਡਿਆ ਗਿਆ ਹੈ।

ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀ. ਏ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਰਾਜਬੀਰ ਸਿੰਘ ਆੜ੍ਹਤੀਆ, ਸਰਪੰਚ ਅਵਤਾਰ ਸਿੰਘ ਸਭਰਾ, ਸਰਪੰਚ ਗੁਰਬਿੰਦਰ ਸਿੰਘ ਕਾਲੇਕੇ, ਸਰਪੰਚ ਅਮਰਜੀਤ ਸਿੰਘ, ਸਰਪੰਚ ਤਰਸੇਮ ਸਿੰਘ ਸੋਨੂੰ ਕਿਰਤੋਵਾਲ, ਲਵ ਸਭਰਾ, ਸਰਪੰਚ ਹਰਜਿੰਦਰ ਸਿੰਘ ਢੋਟੀਆ, ਸਰਪੰਚ ਇਕਬਾਲ ਸਿੰਘ, ਸਰਪੰਚ ਸੋਨੀ ਨੱਥੂਪੁਰ ਸਮੇਤ ਪਾਰਟੀ ਦੇ ਵੱਖ-ਵੱਖ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *

View in English