ਪੰਜਾਬ BJP ਆਗੂ ਅਸ਼ਵਨੀ ਸ਼ਰਮਾ ਨੂੰ ਸਦਮਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਗਸਤ 28

ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਨਹੀਂ ਰਹੇ। ਉਹ 63 ਸਾਲਾ ਦੇ ਸਨ। ਜੋ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਪਿਛਲੇ 15 ਦਿਨਾਂ ਤੋਂ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਅਧੀਨ ਸਨ ਅਤੇ ਤਿੰਨ ਦਿਨਾਂ ਤੋਂ ਆਈਸੀਯੂ ਵਿੱਚ ਸਨ।

ਪਾਵਰ ਗਰਿੱਡ ਤੋਂ ਏਜੀਐਮ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਆਰਪੀ ਸ਼ਰਮਾ ਨੇ ਅਸ਼ਵਨੀ ਸ਼ਰਮਾ ਦੇ ਜੀਵਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇੱਕ ਪਿਤਾ ਵਾਂਗ, ਉਹ ਹਮੇਸ਼ਾ ਆਪਣੇ ਛੋਟੇ ਭਰਾ ਅਸ਼ਵਨੀ ਨਾਲ ਚੱਟਾਨ ਵਾਂਗ ਖੜ੍ਹੇ ਰਹੇ।

ਆਰਪੀ ਸ਼ਰਮਾ ਅਤੇ ਅਸ਼ਵਨੀ ਸ਼ਰਮਾ ਇੱਕ ਸਾਂਝੇ ਪਰਿਵਾਰ ਵਜੋਂ ਇੱਕੋ ਘਰ ਵਿੱਚ ਰਹਿੰਦੇ ਸਨ। ਉਨ੍ਹਾਂ ਦਾ ਸਸਕਾਰ 29 ਅਗਸਤ ਨੂੰ ਸਵੇਰੇ 11 ਵਜੇ ਪਠਾਨਕੋਟ ਦੇ ਸਿਵਲ ਹਸਪਤਾਲ ਨੇੜੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

Leave a Reply

Your email address will not be published. Required fields are marked *

View in English