ਫੈਕਟ ਸਮਾਚਾਰ ਸੇਵਾ
ਹੁਸ਼ਿਆਰਪੁਰ, ਸਤੰਬਰ 15
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅੱਜ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਮੋਹਿੰਦਰ ਸਿੰਘ ਕੇ.ਪੀ ਦੇ ਪੁੱਤਰ ਰਿਚੀ ਕੇ.ਪੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੀ ਜਲੰਧਰ ਸਥਿਤ ਰਿਹਾਇਸ਼ ’ਤੇ ਪਹੁੰਚੇ। ਕੈਬਨਿਟ ਮੰਤਰੀ ਨੇ ਇਸ ਦੁੱਖ ਦੀ ਘੜੀ ਵਿਚ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੁੱਤਰ ਦਾ ਇਸ ਤਰ੍ਹਾਂ ਤੁਰ ਜਾਣਾ ਪਰਿਵਾਰ ਲਈ ਬਹੁਤ ਦੁਖਦਾਈ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਇਸ ਮੌਕੇ ਮੇਅਰ ਜਲੰਧਰ ਵਿਨੀਤ ਧੀਰ, ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਰਮਨੀਕ ਸਿੰਘ ਰੰਧਾਵਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਅਤੇ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਸਾਬਕਾ ਸੰਸਦ ਮੈਂਬਰ ਮੋਹਿੰਦਰ ਸਿੰਘ ਕੇ.ਪੀ ਦੇ ਪੁੱਤਰ ਰਿਚੀ ਕੇ.ਪੀ ਦੀ ਬੀਤੇ ਦਿਨੀਂ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।