View in English:
April 28, 2024 12:02 am

ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

ਫੈਕਟ ਸਮਾਚਾਰ ਸੇਵਾ

ਆਕਲੈਂਡ , ਨਵੰਬਰ 25

ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਕ੍ਰਿਕਟ ਮੈਚ ਵਿਚ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਨੇ 50 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 306 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨੇ ਨਿਰਧਾਰਿਤ ਟੀਚਾ 47.1 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ ਹਾਸਿਲ ਕਰ ਲਿਆ। ਨਿਊਜ਼ੀਲੈਂਡ ਵਲੋਂ ਵਿਕਟ ਕੀਪਰ ਬੱਲੇਬਾਜ਼ ਟਾਮ ਲੈਥਮ ਨੇ 104 ਗੇਂਦਾਂ ‘ਚ ਸ਼ਾਨਦਾਰ 145 ਦੌੜਾਂ ਬਣਾਈਆਂ, ਜੋ ਕਿ ਅੰਤ ਤੱਕ ਊਟ ਨਹੀਂ ਹੋਏ। ਇਸ ਤੋਂ ਇਲਾਵਾ ਕਪਤਾਨ ਕੇਨ ਵਿਲੀਅਮਸਨ ਵੀ 98 ਗੇਂਦਾਂ ‘ਚ 94 ਦੌੜਾਂ ਬਣਾ ਕੇ ਨਾਬਾਦ ਰਹੇ।

Leave a Reply

Your email address will not be published. Required fields are marked *

View in English