ਫੈਕਟ ਸਮਾਚਾਰ ਸੇਵਾ
ਤਰਨ ਤਾਰਨ, ਅਕਤੂਬਰ 30
ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਸਬੰਧੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਖ਼ਰਚਾ ਅਬਜ਼ਰਵਰ ਮਨਜ਼ਰੁਲ ਹਸਨ ਵੱਲੋਂ ਜ਼ਿਲ੍ਹੇ ਵਿੱਚ ਤੈਨਾਤ ਐੱਸ.ਐੱਸ.ਟੀ. (ਸਟੈਟਿਕ ਸਰਵੇਲੈਂਸ ਟੀਮਾਂ) ਵੱਲੋਂ ਕੀਤੀ ਜਾ ਰਹੀ ਚੈਕਿੰਗ ਦਾ ਜਾਇਜਾ ਲਿਆ ਗਿਆ। ਐੱਸ.ਐੱਸ.ਟੀ. (ਸਟੈਟਿਕ ਸਰਵੇਲੈਂਸ ਟੀਮਾਂ) ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾ ਕੇ ਚੋਣ ਦੌਰਾਨ ਨਕਦੀ, ਸ਼ਰਾਬ ਅਤੇ ਹੋਰ ਸਮਾਨ ਦੀ ਆਵਾਜਾਈ ਉੱਤੇ ਨਿਗਰਾਨੀ ਕਰ ਰਹੀਆਂ ਹਨ, ਤਾਂ ਜੋ ਚੋਣ ਪ੍ਰਕਿਰਿਆ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਸਕੇ।
ਖ਼ਰਚਾ ਅਬਜ਼ਰਵਰ ਮਨਜ਼ਰੁਲ ਹਸਨ ਨੇ ਪਿੰਡ ਗੋਹਲਵੜ ਅਤੇ ਉਸਮਾ ਵਿਖੇ ਪਹੁੰਚ ਕੇ ਐੱਸ.ਐੱਸ.ਟੀ. ਟੀਮਾਂ ਵੱਲੋਂ ਕੀਤੀ ਜਾ ਰਹੀ ਚੈਕਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਐੱਸ.ਐੱਸ.ਟੀ. ਟੀਮਾਂ ਵੱਲੋਂ ਕੀਤੇ ਜਾ ਰਹੇ ਸੁਚੇਤ ਤੇ ਪ੍ਰਭਾਵਸ਼ਾਲੀ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਟੀਮ ਮੈਂਬਰਾਂ ਨੂੰ ਨਿਰਦੇਸ਼ ਦਿੱਤੇ ਕਿ ਸਾਰੀ ਚੈਕਿੰਗ ਪੂਰੀ ਨਿਰਪੱਖਤਾ, ਪਾਰਦਰਸ਼ੀਤਾ ਅਤੇ ਪੇਸ਼ਾਵਰਾਨਾ ਤਰੀਕੇ ਨਾਲ ਕੀਤੀ ਜਾਵੇ। ਉਨ੍ਹਾਂ ਨੇ ਚੋਣ ਕਮਿਸ਼ਨ ਆਫ ਇੰਡੀਆ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਪ ਚੋਣ ਤਰਨ ਤਾਰਨ ਪੂਰੀ ਤਰ੍ਹਾਂ ਅਜ਼ਾਦਾਨਾਂ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ।







