View in English:
May 3, 2024 2:36 am

ਭਾਜਪਾ ਨੇ ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਦਸੰਬਰ 2

ਪੰਜਾਬ ‘ਚ ਭਾਜਪਾ ਨੇ ਵੱਡਾ ਦਾਅ ਖੇਡਿਆ ਹੈ। ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਗੁਰਮੀਤ ਸਿੰਘ ਰਾਣਾ ਸੋਢੀ, ਮਨੋਰੰਜਨ ਕਾਲੀਆ, ਅਮਨਜੋਤ ਕੌਰ ਰਾਮੂਵਾਲੀਆ ਅਤੇ ਜੈਵੀਰ ਸ਼ੇਰਗਿਲ ਨੂੰ ਭਾਜਪਾ ਦੀ ਕੌਮੀ ਕਾਰਜਕਾਰਨੀ ‘ਚ ਸ਼ਾਮਲ ਕੀਤਾ ਗਿਆ ਹੈ। ਇਹ ਨਿਯੁਕਤੀਆਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਕੀਤੀਆਂ ਹਨ। ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਕੌਮੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਜੈਵੀਰ ਸ਼ੇਰਗਿੱਲ ਨੂੰ ਕੌਮੀ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਕਾਂਗਰਸੀ ਆਗੂ ਜੈਵੀਰ ਸ਼ੇਰਗਿੱਲ ਨੇ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਗਏ ਆਪਣੇ ਅਸਤੀਫ਼ੇ ‘ਚ ਸ਼ੇਰਗਿੱਲ ਨੇ ਕਈ ਸਵਾਲ ਵੀ ਖੜ੍ਹੇ ਕੀਤੇ ਸਨ।

Leave a Reply

Your email address will not be published. Required fields are marked *

View in English