ਕਾਂਗਰਸ ਦੀ ਭੱਦੀ ਦਲਿਤ ਵਿਰੋਧੀ ਸੋਚ ਖ਼ਿਲਾਫ਼ ਲੁਧਿਆਣਾ ‘ਚ ਜ਼ੋਰਦਾਰ ਰੋਸ ਪ੍ਰਦਰਸ਼ਨ

ਫੈਕਟ ਸਮਾਚਾਰ ਸੇਵਾ

ਲੁਧਿਆਣਾ, ਫਰਵਰੀ 13

ਲੁਧਿਆਣਾ ਜ਼ਿਲ੍ਹੇ ਦੀ ਸਮੂਹ ਆਮ ਆਦਮੀ ਪਾਰਟੀ ਟੀਮ ਵੱਲੋਂ ਕੈ
ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਜੀ ਖ਼ਿਲਾਫ਼ ਵਰਤੀ ਗਈ ਭੱਦੀ ਅਤੇ ਅਸ਼ੋਭਨੀ ਸ਼ਬਦਾਵਲੀ ਦੇ ਤਿੱਖੇ ਵਿਰੋਧ ਵਜੋਂ ਕੋਰਟ ਕੰਪਲੈਕਸ ਵਿਖੇ ਬੈਂਡ-ਬਾਜੇ ਸਮੇਤ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਪਾਰਟੀ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਆਪਣੀ ਡਿੱਗਦੀ ਹੋਈ ਰਾਜਨੀਤਿਕ ਜ਼ਮੀਨ ਨੂੰ ਬਚਾਉਣ ਲਈ ਘਟੀਆ ਅਤੇ ਨਿੱਜੀ ਟਿੱਪਣੀਆਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਿਆਨਬਾਜ਼ੀ ਸਿਰਫ਼ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਹਿਤੈਸ਼ੀ ਫ਼ੈਸਲੇ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ।

ਇਸ ਮੌਕੇ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਦਲਜੀਤ ਸਿੰਘ ਭੋਲਾ, ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਚੇਅਰਮੈਨਾਂ ਵਿੱਚ ਗੁਰਜੀਤ ਸਿੰਘ ਗਿੱਲ, ਰਜਿੰਦਰ ਸਿੰਘ ਬਸੰਤ, ਗੁਰਵਿੰਦਰ ਸਿੰਘ, ਐਡਵੋਕੇਟ ਪਰਮਜੀਤ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਖੰਗੂੜਾ, ਜ਼ਿਲ੍ਹਾ ਪ੍ਰਧਾਨ ਦਿਹਾਤੀ-1 ਤੇਜਪਾਲ ਸਿੰਘ ਗਿੱਲ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ-2 ਗੁਰਦਰਸ਼ਨ ਸਿੰਘ ਖੁੱਲੀ, ‘ਆਪ’ ਦੇ ਸੀਨੀਅਰ ਆਗੂ ਐਨ.ਐਸ.ਕੰਗ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਿਲ ਹੋਏ।

ਇਸ ਮੌਕੇ ਹਾਜ਼ਰ ਆਗੂਆਂ ਨੇ ਇੱਕ-ਸੁਰ ਵਿੱਚ ਕਿਹਾ ਕਿ ਜੇਕਰ ਕਾਂਗਰਸ ਨੇਤਾ ਆਪਣੇ ਬਿਆਨ ‘ਤੇ ਮਾਫ਼ੀ ਨਹੀਂ ਮੰਗਦੇ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਆਪਣੀ ਲੀਡਰਸ਼ਿਪ ਦੀ ਇੱਜ਼ਤ ਅਤੇ ਪੰਜਾਬ ਦੇ ਅਸਲ ਮੁੱਦਿਆਂ ਦੀ ਰਾਖੀ ਲਈ ਹਰ ਮੋਰਚੇ ‘ਤੇ ਡੱਟ ਕੇ ਖੜੀ ਰਹੇਗੀ।

ਅਖੀਰ ਵਿੱਚ ਸਾਰੇ ਆਗੂਆਂ ਨੇ ਇਕਜੁੱਟਤਾ ਦਾ ਸੰਦੇਸ਼ ਦਿੰਦੇ ਹੋਏ ਕਿਹਾ ਕਿ ਨਕਾਰਾਤਮਕ ਅਤੇ ਵਿਅਕਤੀਗਤ ਰਾਜਨੀਤੀ ਦਾ ਜਵਾਬ ਲੋਕ-ਹਿਤੈਸ਼ੀ ਕੰਮਾਂ ਅਤੇ ਜਨਤਾ ਦੀ ਤਾਕਤ ਨਾਲ ਦਿੱਤਾ ਜਾਵੇਗਾ।

Leave a Reply

Your email address will not be published. Required fields are marked *

View in English