View in English:
May 7, 2024 1:15 pm

ਦਿੱਲੀ ਦੇ ਹੋਟਲ ’ਚ ਲੱਗੀ ਭਿਆਨਕ ਅੱਗ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਦਸੰਬਰ 5

ਪੂਰਬੀ ਦਿੱਲੀ ਦੇ ਕੜਕੜਡੂਮਾ ਇਲਾਕੇ ’ਚ ਸਥਿਤ ਇਕ ਹੋਟਲ ’ਚ ਅੱਜ ਸਵੇਰੇ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕੜਕੜਡੂਮਾ ਅਦਾਲਤ ਕੰਪਲੈਕਸ ਨੇੜੇ ਸਥਿਤ ਇਸ ਹੋਟਲ ਦੀ ਤੀਜੀ ਮੰਜ਼ਿਲ ’ਤੇ ਸਥਿਤ ਰਸੋਈ ’ਚ ਅੱਗ ਲੱਗ ਗਈ। ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।

ਫਾਇਰ ਬ੍ਰਿਗੇਡ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਵੇਰੇ 9 ਵਜ ਕੇ 12 ਮਿੰਟ ’ਤੇ ਅੱਗ ਲੱਗਣ ਦੀ ਸੂਚਨਾ ਦੇਣ ਲਈ ਫੋਨ ਆਇਆ। ਜਿਸ ਤੋਂ ਤੁਰੰਤ ਬਾਅਦ ਹੀ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।

Leave a Reply

Your email address will not be published. Required fields are marked *

View in English