ਪੰਜਾਬ

ਆਪ ਉਮੀਦਵਾਰ ਨੇ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਦਿੱਤਾ ਅਸਤੀਫ਼ਾ

ਫੈਕਟ ਸਮਾਚਾਰ ਸੇਵਾ
ਫਿਰੋਜ਼ਪੁਰ , ਜਨਵਰੀ 17

ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬਾਂਗੜ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਐਲਾਨਿਆ ਗਿਆ ਸੀ।

ਫਿਰੋਜ਼ਪੁਰ ‘ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਸ਼ੂ ਬੰਗੜ ਨੇ ਕਿਹਾ ਕਿ ਕੇਜਰੀਵਾਲ ਇਕ ਬਹੁਰਾਸ਼ਟਰੀ ਕੰਪਨੀ ਵਾਂਗ ਹੈ ਜੋ ਆਪਣੇ ਸਵਾਰਥ ਲਈ ਕੰਮ ਕਰ ਰਹੇ ਹਨ। ਪਾਰਟੀ ਦੀਆਂ ਨੀਤੀਆਂ ਨਾਲ ਸਹਿਮਤ ਨਾ ਹੋਣ ਕਾਰਨ ਉਹ ਅਸਤੀਫਾ ਦੇ ਰਹੇ ਹਨ। ਆਸ਼ੂ ਬੰਗੜ ਦੇ ਅਸਤੀਫੇ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਲਈ ਸੰਘਰਸ਼ ਕਰਨਾ ਪੈ ਸਕਦਾ ਹੈ।

Facebook Page:https://www.facebook.com/factnewsnet

See videos: https://www.youtube.com/c/TheFACTNews/videos