ਦੇਸ਼-ਦੁਨੀਆ

ਆਮ ਆਦਮੀ ਪਾਰਟੀ ਦੇ ਸਾਂਸਦ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਨਵੰਬਰ 27

‘ਆਪ’ ਸਾਂਸਦ ਸੰਜੇ ਸਿੰਘ ਨੇ ਟਵੀਟ ਕਰ ਕੇ ਦਸਿਆ ਹੈ ਕਿ ਮੈਨੂੰ ਫਿਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ, ਸ਼ਾਇਦ ਕੁੱਝ ਲੋਕ ਮੈਨੂੰ ਮਾਰਨਾ ਚਾਹੁੰਦੇ ਹਨ, ਇਸ ਨਾਲ ਕੋਈ ਫਰਕ ਨਹੀਂ ਪੈਂਦਾ ਪਰ ਮੈਂ ਉਨ੍ਹਾਂ ਗੁੰਡਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਅਪਰਾਧ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਚੁੱਕਣੀ ਬੰਦ ਨਹੀਂ ਕਰਾਂਗਾ।

ਦਰਅਸਲ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਉੱਤਰ ਪ੍ਰਦੇਸ਼ ਦੇ ਪਾਰਟੀ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਧਮਕੀ ਮਿਲਣ ਤੋਂ ਬਾਅਦ ਸ਼ਿਕਾਇਤ ‘ਤੇ ਰਾਜਧਾਨੀ ਲਖਨਊ ਦੇ ਗੋਮਤੀਨਗਰ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ।

ਸੰਜੇ ਸਿੰਘ ਨੇ ਉਹ ਨੰਬਰ ਵੀ ਸਾਂਝਾ ਕੀਤਾ ਹੈ ਜਿਸ ਤੋਂ ਉਨ੍ਹਾਂ ਨੂੰ ਧਮਕੀ ਮਿਲੀ ਸੀ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਪੁਲਿਸ ਨੂੰ ਇਸ ਨੰਬਰ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਹੁਣ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

Visit Facebook Page: https://www.facebook.com/factnewsnet

See More videos: https://www.youtube.com/c/TheFACTNews/videos