ਦੇਸ਼-ਦੁਨੀਆ

ਠੰਡ ਨੇ ਜਮਾਈ ਦਿੱਲੀ , ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਿਕਾਰਡ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਦਸੰਬਰ 21

ਰਾਸ਼ਟਰੀ ਰਾਜਧਾਨੀ ‘ਚ ਸਰਦੀ ਦਾ ਕਹਿਰ ਜਾਰੀ ਹੈ ਅਤੇ ਇੱਥੇ ਅੱਜ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਰਾਜਧਾਨੀ ‘ਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਤੋਂ 4 ਡਿਗਰੀ ਸੈਲਸੀਅਸ ਹੇਠਾਂ ਰਿਹਾ ਅਤੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।

ਇਸ ਵਿਚ ਦਿੱਲੀ ‘ਚ ਹਵਾ ਦੀ ਗੁਣਵੱਤਾ ਲਗਾਤਾਰ ਬੇਹੱਦ ਖ਼ਰਾਬ ਸ਼੍ਰੇਣੀ ‘ਚ ਬਣੀ ਹੋਈ ਹੈ। ਮੌਸਮ ਵਿਭਾਗ ਅਨੁਸਾਰ ਰਾਸ਼ਟਰੀ ਰਾਜਧਾਨੀ ‘ਚ ਹਵਾ ਗੁਣਵੱਤਾ ਸੂਚਕਾਂਕ 369 ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਗਲੇ 2 ਦਿਨਾਂ ਤੱਕ ਹਵਾ ਗੁਣਵੱਤਾ ਬੇਹੱਦ ਖ਼ਰਾਬ ਸ਼੍ਰੇਣੀ ‘ਚ ਰਹਿਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ‘ਚ ਹਵਾ ਗੁਣਵੱਤਾ 22 ਅਤੇ 23 ਦਸੰਬਰ ਨੂੰ ਬੇਹੱਦ ਖ਼ਰਾਬ ਸ਼੍ਰੇਣੀ ‘ਚ ਰਹਿਣ ਦੇ ਆਸਾਰ ਹਨ।”

Facebook Page: https://www.facebook.com/factnewsnet

See videos: https://www.youtube.com/c/TheFACTNews/videos