ਚੰਡੀਗੜ੍ਹ

ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੂੰ ਲਿਆ ਹਿਰਾਸਤ ’ਚ

ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਨਵੰਬਰ 27

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਵਿਖੇ ਰੋਸ ਪ੍ਰਗਟਾਉਂਦੇ ਹੋਏ ਪੁਲਿਸ ਵੱਲੋਂ ਹਿਰਾਸਤ ’ਚ ਲੈ ਲਿਆ ਗਿਆ ਹੈ। ਦਰਅਸਲ ਸੁਖਬੀਰ ਸਿੰਘ ਬਾਦਲ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ’ਚ ਫਸਾਉਣ ਦੀ ਕਾਂਗਰਸ ਦੀ ਸਾਜਿਸ਼ ਦੇ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰਾਂ ਸਮੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਜਾ ਰਹੇ ਸਨ।

ਉਨ੍ਹਾਂ ਦੇ ਨਾਲ ਹੋਰ ਅਕਾਲੀ ਆਗੂਆਂ ਨੂੰ ਵੀ ਪੁਲਿਸ ਨੇ ਸੀਐਮ ਹਾਊਸ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਬੱਸ ‘ਚ ਬਿਠਾ ਕੇ ਪੁਲਿਸ ਲੈ ਗਈ ਹੈ। ਸੁਖਬੀਰ ਦੇ ਨਾਲ-ਨਾਲ ਬਿਕਰਮ ਮਜੀਠੀਆ, ਦਲਜੀਤ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸਾਰੇ ਵੱਡੇ ਲੀਡਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਫਸਾਉਣ ਦੀ ਸਾਜ਼ਿਸ਼ ਦੇ ਸਬੰਧ ਵਿੱਚ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Visit Facebook Page: https://www.facebook.com/factnewsnet

See videos: https://www.youtube.com/c/TheFACTNews/videos