ਹਰਿਆਣਾ

ਹਰਿਆਣੇ ਵਿਚ 30 ਜੂਨ ਤੱਕ ਬੰਦ ਰਹਿਣਗੇ ਸਾਰੇ ਸਕੂਲ

ਫ਼ੈਕ੍ਟ ਸਮਾਚਾਰ ਸੇਵਾ ਭਿਵਾਨੀ , ਜੂਨ 16

ਹਰਿਆਣਾ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਲਈ ਗਰਮੀ ਦੀਆਂ ਛੁੱਟੀਆਂ ਦੀ ਮਿਆਦ 30 ਜੂਨ ਤੱਕ ਵਧਾ ਦਿੱਤੀ। ਰਾਜ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਸਿੱਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਗਰਮੀ ਦੀਆਂ ਛੁੱਟੀਆਂ ਵਧਾਏ ਜਾਣ ਕਾਰਨ ਸੂਬੇ ਦੇ ਸਾਰੇ ਸਕੂਲ 30 ਜੂਨ ਤੱਕ ਬੰਦ ਰਹਿਣਗੇ। ਸਕੂਲ ਸਿੱਖਿਆ ਡਾਇਰੈਕਟੋਰੇਟ ਵਲੋਂ ਪਿਛਲੇ ਮਹੀਨੇ ਜਾਰੀ ਇਕ ਆਦੇਸ਼ ਅਨੁਸਾਰ ਰਾਜ ਸਰਕਾਰ ਨੇ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਧਿਆਨ ‘ਚ ਰੱਖਦੇ ਹੋਏ ਗਰਮੀ ਦੀਆਂ ਛੁੱਟੀਆਂ 15 ਜੂਨ ਤੱਕ ਵਧਾ ਦਿੱਤੀਆਂ ਸਨ। ਹਾਲਾਂਕਿ ਅਧਿਆਪਕਾਂ ਨੂੰ ਇਕ ਜੂਨ ਤੋਂ ਸਕੂਲ ਦੇ ਕੰਮ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ।

12ਵੀਂ ਦੇ ਨਤੀਜੇ ਐਲਾਨ ਬਾਰੇ ਪੁੱਛੇ ਜਾਣ ਤੇ ਉਹਨਾਂ ਕਿਹਾ ਕਿ ਇਸ ਮਹੀਨੇ ਦੇ ਅੰਦਰ ਐਲਾਨ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ 12ਵੀਂ ਜਮਾਤ ਦੇ ਨਤੀਜੇ ਹਰਿਆਣਾ ਸਕੂਲ ਸਿੱਖਿਆ ਬੋਰਡ ਵਲੋਂ ਤੈਅ ਮੁਲਾਂਕਣ ਅਤੇ ਹੋਰ ਮਾਨਦੰਡਾਂ ਦੇ ਆਧਾਰ ‘ਤੇ ਤਿਆਰ ਕੀਤੇ ਜਾਣਗੇ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ‘ਚ ਵਾਧੇ ਕਾਰਨ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਸਨ।