ਦੇਸ਼-ਦੁਨੀਆ

ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਬੰਨ੍ਹਵਾਈ ਰੱਖੜੀ

ਫ਼ੈਕ੍ਟ ਸਮਾਚਾਰ ਸੇਵਾ ਸੋਨਭੱਦਰ , ਅਗਸਤ 22

ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਆਪਣੀ ਭੈਣ ਤੋਂ ਰੱਖੜੀ ਬੰਨ੍ਹਵਾ ਕੇ ਉਸ ਦੀ ਰੱਖਿਆ ਦਾ ਵਚਨ ਲਿਆ। ਮਨੋਜ ਸਿਨਹਾ ਸੋਨਭੱਦਰ ਦੇ ਮਧੁਪੁਰ ਦੇ ਆਮਡੀਹ ਪਿੰਡ ਸਥਿਤ ਆਪਣੀ ਭੈਣ ਦੇ ਘਰ ਪਹੁੰਚ ਗਏ ਸਨ, ਜਿੱਥੇ ਪਹਿਲਾਂ ਤੋਂ ਮੌਜੂਦ ਭਾਜਪਾ ਨੇਤਾਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਰਹੇ।

ਪਰਿਵਾਰਕ ਸੂਤਰਾਂ ਮੁਤਾਬਕ ਮਨੋਜ ਸਿਨਹਾ ਨੇ ਅੱਜ ਸਵੇਰੇ ਲੱਗਭਗ 9 ਵਜੇ ਆਪਣੀ ਭੈਣ ਆਭਾ ਰਾਏ ਤੋਂ ਰੱਖੜੀ ਬੰਨ੍ਹਵਾਈ। ਇਸ ਤੋਂ ਬਾਅਦ ਅੱਧਾ ਘੰਟਾ ਆਰਾਮ ਕਰਨ ਮਗਰੋਂ ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ ਨਾਲ ਮੁਲਾਕਾਤ ਕੀਤੀ ਅਤੇ 10.44 ਵਜੇ ਉਹ ਆਮਡੀਹ ਤੋਂ ਵਾਰਾਣਸੀ ਲਈ ਰਵਾਨਾ ਹੋ ਗਏ।