ਹਰਿਆਣਾ

ਸਿਰਸਾ ‘ਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਹੜਤਾਲ

ਫੈਕਟ ਸਮਾਚਾਰ ਸੇਵਾ
ਸਿਰਸਾ, ਦਸੰਬਰ 8

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤੇ ਜਾਣ ਸਮੇਤ ਅਨੇਕਾਂ ਹੋਰ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਕੇਂਦਰਾਂ ਨੂੰ ਜਿੰਦਰੇ ਲਾ ਕੇ ਹੜਤਾਲ ਕੀਤੀ। ਹੜਤਾਲੀ ਵਰਕਰਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਮੰਗਾਂ ਦਾ ਜ਼ਿਕਰ ਕਰਦਿਆਂ ਵਰਕਰਾਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਏ। ਅੰਦੋਲਨ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ’ਤੇ ਦਰਜ ਸਾਰੇ ਕੇਸ ਵਾਪਸ ਲਏ ਜਾਣ। ਇਸ ਦੌਰਾਨ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਵੀਰੋ ਰਾਣੀ, ਕਿ੍ਸ਼ਨਾ ਯਾਦਵ ਤੇ ਕਮਲੇਸ਼ ਸਮੇਤ ਕਈ ਹੋਰਾਂ ਨੇ ਧਰਨੇ ਨੂੰ ਸੰਬੋਧਨ ਕੀਤਾ।

Visit Facebook Page: https://www.facebook.com/factnewsnet

See videos: https://www.youtube.com/c/TheFACTNews/videos