ਅਰਮਾਨ ਕੋਹਲੀ ਨੂੰ 14 ਦਿਨਾ ਨਿਆਂਇਕ ਹਿਰਾਸਤ ’ਚ ਭੇਜਿਆ

ਫ਼ੈਕ੍ਟ ਸਮਾਚਾਰ ਸੇਵਾ ਮੁੰਬਈ, ਸਤੰਬਰ 2

ਡਰੱਗ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਬਾਲੀਵੁੱਡ ਅਦਾਕਾਰ ਅਰਮਾਨ ਕੋਹਲੀ ਦਾ ਨਾਰਕੋਟਿਕ ਕੰਟਰੋਲ ਬਿਊਰੋ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਇੱਥੋਂ ਦੀ ਇਕ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ। ਨਿਆਂਇਕ ਹਿਰਾਸਤ ਵਿਚ ਭੇਜੇ ਜਾਣ ਤੋਂ ਤੁਰੰਤ ਬਾਅਦ ਕੋਹਲੀ ਨੇ ਅਦਾਲਤ ਵਿਚ ਜ਼ਮਾਨਤ ਸਬੰਧੀ ਇਕ ਅਰਜ਼ੀ ਦਾਇਰ ਕਰ ਦਿੱਤੀ। ਐੱਨਸੀਬੀ ਵੱਲੋਂ ਅੱਗੇ ਰਿਮਾਂਡ ਦੀ ਮੰਗ ਨਾ ਕੀਤੇ ਜਾਣ ਕਰ ਕੇ ਅਦਾਲਤ ਨੇ ਕੋਹਲੀ ਨੂੰ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ।

More from this section