ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਈ 24
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 150 ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਕੇਜਰੀਵਾਲ ਨੇ ਉਨ੍ਹਾਂ ਬੱਸਾਂ ਵਿਚੋਂ ਇਕ ਦੀ ਸਵਾਰੀ ਵੀ ਕੀਤੀ। ਮੁੱਖ ਮੰਤਰੀ ਨੇ ਇੰਦਰਪ੍ਰਸਥ ਡਿਪੂ ਤੋਂ ਬੱਸਾਂ ਨੂੰ ਹਰੀ ਝੰਡੀ ਵਿਖਾਈ ਅਤੇ ਰਾਜਘਾਟ ਬੱਸ ਡਿਪੂ ਪਹੁੰਚਣ ਲਈ ਉਨ੍ਹਾਂ ਵਿਚੋਂ ਇਕ ’ਚ ਸਵਾਰ ਹੋ ਗਏ।
ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ”ਇਹ ਤੁਹਾਡੀਆਂ ਬੱਸਾਂ ਹਨ। ਕਿਰਪਾ ਕਰਕੇ ਉਹਨਾਂ ਦਾ ਧਿਆਨ ਰੱਖੋ, ਉਨ੍ਹਾਂ ਨੂੰ ਗੰਦਾ ਨਾ ਕਰੋ।” ਦਿੱਲੀ ਸਰਕਾਰ ਨੇ ਅਗਲੇ 10 ਸਾਲਾਂ ’ਚ ਇਲੈਕਟ੍ਰਿਕ ਬੱਸਾਂ ਪ੍ਰਾਪਤ ਕਰਨ ਲਈ 1,862 ਕਰੋੜ ਰੁਪਏ ਅਲਾਟ ਕੀਤੇ ਹਨ, ਜਦਕਿ ਕੇਂਦਰ ਨੇ ਇਸ ਲਈ 150 ਕਰੋੜ ਰੁਪਏ ਦਿੱਤੇ ਹਨ।
ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਅਤੇ ਮੁੱਖ ਸਕੱਤਰ ਨਰੇਸ਼ ਕੁਮਾਰ ਵੀ ਮੌਜੂਦ ਸਨ।
Facebook Page:https://www.facebook.com/factnewsnet
See videos:https://www.youtube.com/c/TheFACTNews/videos