ਦੇਸ਼-ਦੁਨੀਆ

ਗੈਂਗਰੇਪ ਪੀੜਤਾ ਨੂੰ 10 ਲੱਖ ਰੁਪਏ ਦੀ ਮਦਦ ਦੇਣਗੇ ਅਰਵਿੰਦ ਕੇਜਰੀਵਾਲ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਫਰਵਰੀ 1

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਸਤੂਰਬਾ ਨਗਰ ‘ਚ ਸਮੂਹਕ ਜਬਰ ਜ਼ਿਨਾਹ ਦੀ ਸ਼ਿਕਾਰ 20 ਸਾਲਾ ਲੜਕੀ ਨੂੰ 10 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਇਕ ਸਮਰੱਥ ਵਕੀਲ ਦੀ ਨਿਯੁਕਤੀ ਕਰੇਗੀ। ਇਹ ਵਕੀਲ ਫਾਸਟ ਟ੍ਰੈਕ ਕੋਰਟ ‘ਚ ਪੀੜਤਾ ਦੀ ਅਗਵਾਈ ਕਰੇਗੀ। ਪਿਛਲੇ ਹਫ਼ਤੇ ਪੂਰਬੀ ਦਿੱਲੀ ਦੇ ਕਸਤੂਰਬਾ ਨਗਰ ਦੀਆਂ ਸੜਕਾਂ ‘ਤੇ 20 ਸਾਲਾ ਕੁੜੀ ਨੂੰ ਅਗਵਾ ਕਰ ਕੇ ਉਸ ਨਾਲ ਸਮੂਹਕ ਜਬਰ ਜ਼ਿਨਾਹ ਕੀਤਾ ਗਿਆ, ਫਿਰ ਉਸ ਨੂੰ ਸੜਕ ‘ਤੇ ਘੁਮਾਇਆ ਗਿਆ। ਇੰਨਾ ਹੀ ਨਹੀਂ ਉਸ ਦੇ ਵਾਲ ਕੱਟੇ ਗਏ ਅਤੇ ਚਿਹਰਾ ਕਾਲਾ ਕਰ ਕੇ ਗਲ਼ੇ ‘ਚ ਜੁੱਤੀਆਂ ਦੀ ਮਾਲਾ ਵੀ ਪਾਈ ਗਈ ਸੀ।

ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਮੈਂ ਇਸ ਧੀ ਦੀ ਮਦਦ ਲਈ 10 ਲੱਖ ਰੁਪਏ ਦੀ ਆਰਥਿਕ ਮਦਦ ਦਾ ਆਦੇਸ਼ ਦਿੱਤਾ ਹੈ। ਦਿੱਲੀ ਸਰਕਾਰ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਅਸੀਂ ਉਸ ਲਈ ਇਕ ਚੰਗਾ ਵਕੀਲ ਨਿਯੁਕਤ ਕਰਾਂਗੇ। ਇਸ ਮਾਮਲੇ ਨੂੰ ਫਾਸਟ ਟ੍ਰੈਕ ਕੀਤਾ ਜਾਵੇਗਾ ਤਾਂ ਕਿ ਧੀ ਨੂੰ ਜਲਦ ਤੋਂ ਜਲਦ ਨਿਆਂ ਮਿਲੇ।” ਦਿੱਲੀ ਪੁਲਸ ਨੇ ਇਸ ਮਾਮਲੇ ‘ਚ ਹੁਣ ਤੱਕ 8 ਔਰਤਾਂ ਅਤੇ ਇਕ ਪੁਰਸ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਨਾਲ ਹੀ ਤਿੰਨ ਨਾਬਾਲਗ ਵੀ ਗ੍ਰਿਫ਼ਤਾਰ ਕੀਤੇ ਗਏ ਹਨ। ਪੁਲਸ ਨੇ ਕਿਹਾ ਕਿ ਕੁੜੀ ‘ਤੇ 26 ਜਨਵਰੀ ਨੂੰ ਨਿੱਜੀ ਰੰਜਿਸ਼ ਕਾਰਨ ਹਮਲਾ ਕੀਤਾ ਗਿਆ ਸੀ।

Facebook Page: https://www.facebook.com/factnewsnet

See videos:https://www.youtube.com/c/TheFACTNews/videos