ਫ਼ਿਲਮੀ ਗੱਲਬਾਤ

ਆਰੀਅਨ ਖਾਨ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਭਲਕੇ ਮੁੜ ਹੋਵੇਗੀ ਸੁਣਵਾਈ

ਫੈਕਟ ਸਮਾਚਾਰ ਸੇਵਾ ਮੁੰਬਈ , ਅਕਤੂਬਰ 26

ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ 18 ਦਿਨਾਂ ਤੋਂ ਮੁੰਬਈ ਦੀ ਆਰਥਰ ਜੇਲ੍ਹ ’ਚ ਬੰਦ ਹਨ । ਉਨ੍ਹਾਂ ਤੇ ਐੱਨ. ਡੀ. ਪੀ. ਐੱਸ. ਕਾਨੂੰਨ ਦੇ ਤਹਿਤ ਡਰੱਗਜ਼ ਰੱਖਣ ਤੇ ਵਰਤਣ ਦਾ ਦੋਸ਼ ਹੈ। ਆਰੀਅਨ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਸੁਣਵਾਈ ਹੋਈ। ਇਸ ਕੇਸ ਦੀ ਸੁਣਵਾਈ ਭਲਕੇ ਵੀ ਜਾਰੀ ਰਹੇਗੀ। ਸਾਬਕਾ ਅਟਾਰਨੀ ਜਨਰਲ ਆਫ ਇੰਡੀਆ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ। ਕੋਰਟ ’ਚ ਐੱਨ. ਸੀ. ਬੀ. ਤੇ ਆਰੀਅਨ ਖਾਨ ਦੇ ਵਕੀਲਾਂ ਨੇ ਜ਼ੋਰਦਾਰ ਦਲੀਲਾਂ ਦਿੱਤੀਆਂ।

ਐੱਨ. ਸੀ. ਬੀ. ਨੇ ਜਿਥੇ ਜ਼ਮਾਨਤ ਮਿਲਣ ਦਾ ਜ਼ੋਰਦਾਰ ਵਿਰੋਧ ਕੀਤਾ, ਉਥੇ ਹੀ ਮੁਕੁਲ ਰੋਹਤਗੀ ਨੇ ਆਰੀਅਨ ਦੀ ਗ੍ਰਿਫ਼ਤਾਰੀ ’ਤੇ ਸਵਾਲ ਉਠਾਏ। ਕਰੂਜ਼ ਡਰੱਗਜ਼ ਮਾਮਲੇ ’ਚ 11 ਨੰਬਰ ਦੇ ਦੋਸ਼ੀ ਮਨੀਸ਼ ਰਾਜਗਰੀਆ ਨੂੰ 2.4 ਗ੍ਰਾਮ ਗਾਂਜੇ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ ਪਰ ਉਸ ਦੇ ਵਕੀਲ ਅਜੇ ਦੁਬੇ ਨੇ ਕਿਹਾ ਕਿ ਮਨੀਸ਼ ਨੂੰ 50 ਹਜ਼ਾਰ ਦੇ ਬਾਂਡ ’ਤੇ ਜ਼ਮਾਨਤ ਮਿਲ ਗਈ ਹੈ।