ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਮਈ 14
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਜਸਟਿਸ ਬੀ.ਆਰ. ਗਵਈ ਨੂੰ ਅੱਜ ਭਾਰਤ ਦੇ ਮੁੱਖ ਜੱਜ (ਸੀ.ਜੇ.ਆਈ.) ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਸ ਤੋਂ ਪਹਿਲਾਂ ਉਨ੍ਹਾਂ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਭਾਰਤ ਦੇ 52ਵੇਂ ਮੁੱਖ ਜੱਜ ਵਜੋਂ ਸਹੁੰ ਚੁੱਕੀ ਹੈ।