ਦੇਸ਼-ਦੁਨੀਆ

12 ਮੈਂਬਰਾਂ ਦੇ ਮੁਅੱਤਲ ਦਾ ਮਾਮਲਾ ਗੱਲਬਾਤ ਨਾਲ ਸੁਲਝਾਏ ਸਰਕਾਰ : ਮਾਇਆਵਤੀ

ਫੈਕਟ ਸਮਾਚਾਰ ਸੇਵਾ
ਲਖਨਊ , ਨਵੰਬਰ 30

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਕਿਹਾ ਕਿ ਸਰਕਾਰ ਨੂੰ ਵਿਰੋਧੀ ਧਿਰ ਦੇ 12 ਮੈਂਬਰਾਂ ਦੇ ਮੁਅੱਤਲ ਦਾ ਮਾਮਲਾ ਗੱਲਬਾਤ ਨਾਲ ਸੁਲਝਾਉਣਾ ਚਾਹੀਦਾ ਹੈ ਅਤੇ ਇਸ ’ਤੇ ਸਖ਼ਤ ਰਵੱਈਆ ਨਹੀਂ ਅਪਣਾਉਣਾ ਚਾਹੀਦਾ। ਬਸਪਾ ਹੈੱਡਕੁਆਰਟਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਵਿਚ ਰਾਜ ਸਭਾ ਤੋਂ 12 ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਮੁਅੱਤਲ ਬਾਰੇ ਪੁੱਛੇ ਜਾਣ ’ਤੇ ਮਾਇਆਵਤੀ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਸਖ਼ਤ ਰਵੱਈਆ ਨਹੀਂ ਅਪਣਾਉਣਾ ਚਾਹੀਦਾ ਅਤੇ ਗੱਲਬਾਤ ਨਾਲ ਹੀ ਮਸਲੇ ਨੂੰ ਸੁਲਝਾਉਣਾ ਚਾਹੀਦਾ ਹੈ।

ਬੀਤੇ ਦਿਨੀ ਸੰਸਦ ਦੇ ਸ਼ੁਰੂ ਹੋਏ ਸਰਦਰੁੱਤ ਸੈਸ਼ਨ ਦੇ ਪਹਿਲੇ ਦਿਨ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਧਿਰਾਂ ਦੇ 12 ਮੈਂਬਰਾਂ ਨੂੰ ਪਿਛਲੇ ਮਾਨਸੂਨ ਸੈਸ਼ਨ ਦੌਰਾਨ ਅਨੁਸ਼ਾਸਨਹੀਨਤਾ ਦੇ ਦੋਸ਼ ਵਿਚ ਮੌਜੂਦਾ ਸੈਸ਼ਨ ਦੇ ਬਾਕੀ ਸਮੇਂ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

Visit Facebook Page: https://www.facebook.com/factnewsnet See videos: https://www.youtube.com/c/TheFACTNews/videos