ਦੇਸ਼-ਦੁਨੀਆ

ਦਿੱਲੀ ’ਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ’ਤੇ ਰੋਕ

ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਦਸੰਬਰ 22

ਕੋਰੋਨਾ ਦੇ ਨਵੇਂ ਵੇਰੀਐਂਟ ‘ਓਮੀਕਰੋਨ’ ਨੇ ਦੇਸ਼ ਭਰ ’ਚ ਟੈਨਸ਼ਨ ਵਧਾ ਦਿੱਤੀ ਹੈ। ਓਮੀਕਰੋਨ ਦੇ ਕੇਸ ਵਧਦੇ ਜਾ ਰਹੇ ਹਨ। ਦੇਸ਼ ਦੇ ਲੱਗਭਗ 15 ਸੂਬਿਆਂ ’ਚ ਓਮੀਕਰੋਨ ਫੈਲ ਚੁੱਕਾ ਹੈ। ਦੇਸ਼ ’ਚ ਓਮੀਕਰੋਨ ਦੇ ਕੇਸਾਂ ਦੀ ਗਿਣਤੀ 200 ਤੋਂ ਪਾਰ ਹੋ ਗਈ ਹੈ। ਦਿੱਲੀ ਅਤੇ ਮਹਾਰਾਸ਼ਟਰ ਵਿਚ ਸਭ ਤੋਂ ਜ਼ਿਆਦਾ ਕੇਸ ਹਨ। ਓਮੀਕਰੋਨ ਦੇ ਵੱਧਦੇ ਕੇਸਾਂ ਨੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨ ’ਤੇ ਗ੍ਰਹਿਣ ਲਾ ਦਿੱਤਾ ਹੈ।

ਦਿੱਲੀ ਡਿਜਾਸਟਰ ਮੈਨੇਜਮੈਂਟ ਅਥਾਰਟੀ (ਡੀ. ਡੀ. ਐੱਮ. ਏ.) ਨੇ 31 ਦਸੰਬਰ ਤੱਕ ਕੁਝ ਪਾਬੰਦੀਆਂ ਲਾਈਆਂ ਹਨ। ਇਸ ਦੇ ਤਹਿਤ ਹੋਟਲ, ਬਾਰ, ਰੈਸਟੋਰੈਂਟਾਂ ਵਿਚ 50 ਫ਼ੀਸਦੀ ਇਕੱਠ ਦੀ ਆਗਿਆ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹਰ ਤਰ੍ਹਾਂ ਦੇ ਸਿਆਸੀ, ਸਮਾਜਿਕ, ਧਾਰਮਿਕ ਸਭਾਵਾਂ ’ਤੇ ਰੋਕ ਰਹੇਗੀ। ਵਿਆਹ, ਮੀਟਿੰਗ, ਕਾਨਫਰੰਸਾਂ ਅਤੇ ਐਗਜੀਬਿਸ਼ਨ ਤੋਂ ਇਲਾਵਾ ਹੋਰ ਕਈ ਪ੍ਰੋਗਰਾਮ ਨਹੀਂ ਹੋਣਗੇ।ਓਮੀਕਰੋਨ ਦੇ ਵੱਧਦੇ ਮਾਮਲਿਆਂ ਦਰਮਿਆਨ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਚੌਕਸ ਕੀਤਾ ਹੈ। ਕੇਂਦਰ ਨੇ ਸੂਬਾਈ ਸਰਕਾਰਾਂ ਨੂੰ ਅਲਰਟ ਕੀਤਾ ਹੈ ਕਿ ਕੋਰੋਨਾ ਟੈਸਟਿੰਗ ਅਤੇ ਟੀਕਾਕਰਨ ਨੂੰ ਵਧਾਇਆ ਜਾਵੇ।

Facebook Page: https://www.facebook.com/factnewsnet

See videos: https://www.youtube.com/c/TheFACTNews/videos