View in English:
April 30, 2024 1:52 pm

ਬਨਵਾਰੀ ਲਾਲ ਪੁਰੋਹਿਤ ਨੇ ਅੰਬੇਡਕਰ ਜਯੰਤੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੰਬੇਡਕਰ ਜਯੰਤੀ ਦੀ ਪੂਰਵ ਸੰਧਿਆ ਮੌਕੇ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।

ਰਾਜਪਾਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਇੱਕ ਦੂਰਅੰਦੇਸ਼ੀ ਆਗੂ ਸਨ ਜਿਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਸਮਾਜਿਕ ਨਿਆਂ, ਸਮਾਨਤਾ ਅਤੇ ਸਸ਼ਕਤੀਕਰਨ ਦਾ ਰਾਹ ਪੱਧਰਾ ਹੋਇਆ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਿੱਚ ਉਨ੍ਹਾਂ ਦਾ ਯੋਗਦਾਨ ਵਿਲੱਖਣ ਹੈ।

ਸਾਨੂੰ ਸਿੱਖਿਆ, ਹਮਦਰਦੀ ਅਤੇ ਸਮਾਵੇਸ਼ਤਾ ਦੀ ਸ਼ਕਤੀ ਦਾ ਚੇਤਾ ਕਰਵਾਉਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਰਹਿੰਦੀਆਂ ਹਨ। ਇਸ ਸ਼ੁਭ ਮੌਕੇ, ਰਾਜਪਾਲ ਨੇ ਕਿਹਾ ਕਿ ਆਓ ਅਸੀਂ ਇੱਕ ਅਜਿਹੇ ਸਮਾਜ ਦੇ ਨਿਰਮਾਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਈਏ ਜਿੱਥੇ ਹਰ ਵਿਅਕਤੀ ਦਾ ਸਨਮਾਨ ਕੀਤਾ ਜਾਵੇ, ਕਦਰ ਕੀਤੀ ਜਾਵੇ ਅਤੇ ਉਸ ਨੂੰ ਪ੍ਰਗਤੀ ਦੇ ਬਰਾਬਰ ਮੌਕੇ ਦਿੱਤੇ ਜਾਣ। ਆਉ ਭੇਦਭਾਵ, ਜਾਤੀਵਾਦ ਅਤੇ ਪੱਖਪਾਤ ਤੋਂ ਮੁਕਤ ਸੰਸਾਰ ਲਈ ਯਤਨਸ਼ੀਲ ਹੋ ਕੇ ਬਾਬਾ ਸਾਹਿਬ ਦੀ ਸੋਚ ਦਾ ਸਤਿਕਾਰ ਕਰੀਏ। ਉਨ੍ਹਾਂ ਅੱਗੇ ਕਿਹਾ ਕਿ ਬਾਬਾ ਸਾਹਿਬ ਦੇ ਆਦਰਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਹੋਰ ਨਿਆਂਪੂਰਨ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਸਾਡੀ ਅਗਵਾਈ ਕਰਨਗੇ।

Leave a Reply

Your email address will not be published. Required fields are marked *

View in English