ਪੰਜਾਬ

ਭਗਵੰਤ ਮਾਨ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਰਵਾਨਾ

ਫੈਕਟ ਸਮਾਚਾਰ ਸੇਵਾ
ਸੰਗਰੂਰ, ਮਾਰਚ 11

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਧਾਨ ਭਗਵੰਤ ਮਾਨ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਰਵਾਨਾ ਹੋ ਗਏ ਹਨ।

ਪਾਰਟੀ ਦੀ ਸ਼ਾਨਦਾਰ ਜਿੱਤ ਪ੍ਰਾਪਤ ਤੋਂ ਬਾਅਦ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਰਵਾਨਾ ਹੋ ਗਏ ਹਨ । ਭਗਵੰਤ ਮਾਨ ਨੇ ਕਿਹਾ ਕਿ ਓਹ ਕੇਜਰੀਵਾਲ ਨੂੰ ਵਧਾਈ ਦੇਣ ਜਾ ਰਹੇ ਹਨ। ਅੱਜ ਪੰਜਾਬ ਦੇ ਰਾਜਪਾਲ ਤੋਂ ਮਿਲਣ ਲਈ ਸਮਾਂ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਪਾਰਟੀ ਦੇ ਪੰਜਾਬ ਸਹਿ ਪ੍ਰਭਾਰੀ ਰਾਘਵ ਚੱਢਾ ਸਵੇਰੇ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਆਏ ਸਨ ਅਤੇ ਨਾਲ ਹੀ ਦਿੱਲੀ ਰਵਾਨਾ ਹੋ ਗਏ ਹਨ।

Facebook Page: https://www.facebook.com/factnewsnet

See videos:https://www.youtube.com/c/TheFACTNews/videos