View in English:
March 29, 2024 8:52 pm

ਭਗਵੰਤ ਮਾਨ ਦੀ ਧੀ ਨੂੰ ਖਾਲਿਸਤਾਨੀਆਂ ਨੇ ਕੱਢੀਆਂ ਗਾਲ੍ਹਾਂ, ਦਿੱਤੀਆਂ ਧਮਕੀਆਂ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਾਰਚ 30

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਮਰੀਕਾ ਰਹਿੰਦੀ ਧੀ ਸੀਰਤ ਕੌਰ ਮਾਨ ਨੂੰ ਖਾਲਿਸਤਾਨੀ ਅਨਸਰਾਂ ਨੇ ਫੋਨ ਕਰ ਕੇ ਗਾਲ੍ਹਾਂ ਕੱਢੀਆਂ ਹਨ। ਇਹ ਕਾਰਵਾਈ ਉਹਨਾਂ ਵੱਲੋਂ ਪੰਜਾਬ ਵਿਚ ਖਾਲਿਸਤਾਨੀ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਪੁਲਿਸ ਕਾਰਵਾਈ ਦੇ ਪ੍ਰਤੀਕਰਮ ਵਜੋਂ ਕੀਤੀ ਗਈ ਹੈ। ਇਹ ਪ੍ਰਗਟਾਵਾ ਪਟਿਆਲਾ ਦੇ ਐਡਵੋਕੇਟ ਹਰਮੀਤ ਕੌਰ ਬਰਾੜ ਨੇ ਕੀਤਾ ਹੈ।

ਭਗਵੰਤ ਮਾਨ ਦੀ ਤਲਾਕਸ਼ੁਦਾ ਪਤਨੀ ਇੰਦਰਪ੍ਰੀਤ ਕੌਰ ਗਰੇਵਾਲ ਆਪਣੀ ਧੀ ਸੀਰਤ ਕੌਰ ਮਾਨ ਤੇ ਪੁੱਤਰ ਦਿਲਸ਼ਾਨ ਨਾਲ ਕਈ ਸਾਲਾਂ ਤੋਂ ਅਮਰੀਕਾ ਵਿਚ ਰਹਿ ਰਹੀ ਹੈ। ਜਾਣਕਾਰੀ ਮੁਤਾਬਕ ਇੰਦਰਪ੍ਰੀਤ ਕੌਰ ਗਰੇਵਾਲ ਨੇ ਵੀ ਐਡਵੋਕੇਟ ਬਰਾੜ ਦੀ ਇਸ ਮਾਮਲੇ ’ਤੇ ਪਾਈ ਪੋਸਟ ਸ਼ੇਅਰ ਕਰ ਕੇ ਉਹਨਾਂ ਦਾ ਧੰਨਵਾਦ ਕੀਤਾ ਹੈ। ਐਡਵੋਕੇਟ ਬਰਾੜ ਨੇ ਦੱਸਿਆ ਕਿ ਉਹਨਾਂ ਦੀ ਇੰਦਰਪ੍ਰੀਤ ਕੌਰ ਗਰੇਵਾਲ ਨਾਲ ਫੋਨ ’ਤੇ ਗੱਲਬਾਤ ਹੋਈ ਹੈ, ਜਿਹਨਾਂ ਦੱਸਿਆ ਕਿ ਖਾਲਿਸਤਾਨੀ ਅਨਸਰਾਂ ਨੇ ਸੀਰਤ ਕੌਰ ਮਾਨ ਨੂੰ ਧਮਕੀਆਂ ਦਿੱਤੀਆਂ ਤੇ ਗੰਦੀਆਂ ਗਾਲ੍ਹਾਂ ਕੱਢੀਆਂ ਹਨ।

Leave a Reply

Your email address will not be published. Required fields are marked *

View in English