ਓਲੰਪਿਕ ਖੇਡਾਂ ’ਚ ਵਧੀਆ ਪ੍ਰਦਰਸ਼ਨ ਵਾਲੇ ਖਿਡਾਰੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ, ਅਗਸਤ 2

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਓਲੰਪਿਕ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਲੜਕੀਆਂ ਅਤੇ ਲੜਕਿਆਂ ਦੀ ਹਾਕੀ ਟੀਮ ਨੇ ਬੇਹਤਰ ਕਾਰਗੁਜ਼ਾਰੀ ਦਿਖਾਉਂਦਿਆਂ ਸੈਮੀ ਫਾਈਨਲ ਵਿਚ ਜਗ੍ਹਾ ਬਣਾਈ ਹੈ ਅਤੇ ਇਸ ਵਿਚ ਖ਼ਾਸ ਕਰਕੇ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਰਿਹਾ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਹਾਕੀ ਦੀਆਂ ਦੋਵੇਂ ਟੀਮਾਂ ਅਗਲੇ ਮੈਚਾਂ ਵਿਚ ਵੀ ਜਿੱਤ ਪ੍ਰਾਪਤ ਕਰਕੇ ਦੇਸ਼ ਦਾ ਨਾਂ ਉੱਚਾ ਕਰਨਗੀਆਂ। ਬੀਬੀ ਜਗੀਰ ਕੌਰ ਨੇ ਬੈਡਮਿੰਟਨ ਵਿਚ ਪੀ. ਵੀ. ਸਿੰਧੂ ਨੇ ਕਾਂਸੇ ਦਾ ਮੈਡਲ ਜਿੱਤਣ ਦੇ ਨਾਲ-ਨਾਲ ਡਿਸਕਸ ਥਰੋ ਵਿਚ ਕਮਲਪ੍ਰੀਤ ਕੌਰ ਵੱਲੋਂ ਪ੍ਰਾਪਤੀਆਂ ਨੂੰ ਸਲਾਹਿਆ।

More from this section