ਫੈਕਟ ਸਮਾਚਾਰ ਸੇਵਾ
ਲੁਧਿਆਣਾ, ਮਈ 31
ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ‘ਤੇ ਪਾਰਟੀ ਨੇ ਆਪਣਾ ਵਿਸ਼ਵਾਸ ਪ੍ਰਗਟਾਇਆ ਹੈ।
ਆਰਐਸਐਸ ਦੇ ਵਲੰਟੀਅਰ ਹੋਣ ਤੋਂ ਇਲਾਵਾ, ਜੀਵਨ ਗੁਪਤਾ ਨੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ, ਸੂਬਾ ਜਨਰਲ ਸਕੱਤਰ ਅਤੇ ਸੂਬਾ ਉਪ ਪ੍ਰਧਾਨ ਸਮੇਤ ਕਈ ਅਹੁਦਿਆਂ ‘ਤੇ ਵੀ ਕੰਮ ਕੀਤਾ ਹੈ। ਟਿਕਟ ਮਿਲਣ ਤੋਂ ਬਾਅਦ ਜੀਵਨ ਗੁਪਤਾ ਨੇ ਭਾਰਤੀ ਜਨਤਾ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਦੂਜੇ ਪਾਸੇ ਜੀਵਨ ਗੁਪਤਾ ਨੂੰ ਟਿਕਟ ਦੇਣ ਤੋਂ ਬਾਅਦ ਇਲਾਕੇ ਦੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਸਨੂੰ ਵਧਾਈ ਦੇਣ ਵਾਲਿਆਂ ਦੀ ਇੱਕ ਲੰਬੀ ਕਤਾਰ ਹੈ।
ਜ਼ਿਕਰਯੋਗ ਹੈ ਕਿ ਇਸ ਜ਼ਿਮਨੀ ਚੋਣ ਵਿਚ ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ, ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਉਤੇ ਮੈਦਾਨ ਵਿਚ ਉਤਾਰਿਆ ਹੈ।