ਬਾਲੀਵੁੱਡ ਸਿਤਾਰਿਆਂ ਨੇ ਤਸਵੀਰਾਂ ਸ਼ੇਅਰ ਕਰਕੇ ਮਨਾਇਆ ਫਾਦਰਜ਼ ਡੇਅ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ , ਜੂਨ 20

ਅੱਜ ਫਾਦਰਜ਼ ਡੇਅ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਬੱਚੇ ਆਪਣੇ ਪਿਤਾ ਨਾਲ ਖ਼ਾਸ ਅੰਦਾਜ਼ ’ਚ ਮਨਾਉਂਦੇ ਹਨ ਤੇ ਯਾਦ ਵੀ ਕਰਦੇ ਹਨ। ਇਸ ਦੌਰਾਨ ਬਾਲੀਵੁੱਡ ਦੇ ਬਹੁਤ ਸਾਰੇ ਸਿਤਾਰਿਆਂ ਨੇ ਵੀ ਫਾਦਰਜ਼ ਡੇਅ ’ਤੇ ਆਪਣੇ ਪਿਤਾ ਨੂੰ ਯਾਦ ਕੀਤਾ ਹੈ। ਨਾਲ ਹੀ ਸੋਸ਼ਲ ਮੀਡੀਆ ’ਤੇ ਉਨ੍ਹਾਂ ਲਈ ਖ਼ਾਸ ਪੋਸਟ ਵੀ ਸਾਂਝੀ ਕੀਤੀ ਹੈ। ਅਜਿਹੇ ’ਚ ਅੱਜ ਦਿੱਗਜ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਆਪਣੇ ਅਧਿਕਾਰਿਤ ਟਵਿੱਟਰ ਅਕਾਊਂਟ ’ਤੇ ਪਿਤਾ ਅਤੇ ਪਰਿਵਾਰ ਨਾਲ ਤਸਵੀਰਾਂ ਸਾਂਝੀਆਂ ਕੀਤੀ ਹਨ। ਇਨ੍ਹਾਂ ਤਸਵੀਰਾਂ ਨਾਲ ਉਨ੍ਹਾਂ ਨੇ ਆਪਣੇ ਪਿਤਾ ਅਤੇ ਸਹੁਰੇ ਨੂੰ ਯਾਦ ਕੀਤਾ ਹੈ। ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ’ਤੇ ਪਿਤਾ ਅਦਾਕਾਰ ਸ਼ਤਰੂਘਨ ਸਿਨਹਾ ਨਾਲ ਆਪਣੀ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਸੋਨਾਕਸ਼ੀ ਸਿਨਹਾ ਨੇ ਲਿਖਿਆ, ‘ਹਾਂ ਹਾਂ ਹੂੰ ਮੈਂ ਪਾਪਾ ਕੀ ਪਰੀ।’

ਦਿੱਗਜ ਅਦਾਕਾਰ ਰਣਦੀਪ ਹੁੱਡਾ ਨੇ ਇੰਸਟਾਗ੍ਰਾਮ ਅਕਾਊਂਟ ’ਤੇ ਪਿਤਾ ਦੇ ਨਾਲ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ’ਚ ਰਣਦੀਪ ਹੁੱਡਾ ਅਤੇ ਉਨ੍ਹਾਂ ਦੇ ਪਿਤਾ ਹੋਲੀ ਦੇ ਰੰਗ ’ਚ ਰੰਗੇ ਨਜ਼ਰ ਆ ਰਹੇ ਹਨ। ਅਦਾਕਾਰਾ ਜਾਨ੍ਹਵੀ ਕਪੂਰ ਨੇ ਸੋਸ਼ਲ ਮੀਡੀਆ ’ਤੇ ਫਾਦਰਜ਼ ਡੇਅ ’ਤੇ ਪਿਤਾ ਬੋਨੀ ਕਪੂਰ ਨਾਲ ਆਪਣੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨਾਲ ਉਨ੍ਹਾਂ ਨੇ ਫਾਦਰਜ਼ ਡੇਅ ਦੀ ਵਧਾਈ ਦਿੱਤੀ ਹੈ। ਫਾਦਰਜ਼ ਦੇ ਮੌਕੇ ’ਤੇ ਅਰਬਾਜ਼ ਖ਼ਾਨ ਨੇ ਪਿਤਾ ਸਲੀਮ ਖਾਨ ਦੀ ਤਸਵੀਰ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਹੈ।

ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ’ਤੇ ਪਿਤਾ ਨਾਲ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਪਿਤਾ ਲਈ ਖ਼ਾਸ ਪੋਸਟ ਵੀ ਲਿਖੀ ਹੈ। ਹਾਲ ਹੀ ’ਚ ਆਪਣੇ ਵਿਆਹ ਨੂੰ ਲੈ ਕੇ ਚਰਚਾ ’ਚ ਚੱਲ ਰਹੀ ਅਦਾਕਾਰਾ ਯਾਮੀ ਗੌਤਮ ਨੇ ਇੰਸਟਾਗ੍ਰਾਮ ’ਤੇ ਪਿਤਾ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਪਿਤਾ ਨੂੰ ਫਾਦਰਜ਼ ਡੇਅ ਦੀ ਵਧਾਈ ਦਿੱਤੀ ਹੈ। ਫਾਦਰਜ਼ ਡੇਅ ਦੇ ਮੌਕੇ ’ਤੇ ਆਯੁਸ਼ਮਾਨ ਖੁਰਾਨਾ ਨੇ ਦੱਸਿਆ ਕਿ ਉਨ੍ਹਾਂ ਦੇ ਨਾਂ ’ਚ ਡਬਲ ਐੱਨ ਅਤੇ ਡਬਲ ਆਰ ਪਿਤਾ ਕਾਰਨ ਆਉਂਦਾ ਹੈ। ਅਦਾਕਾਰ ਦੇ ਪਿਤਾ ਪੀ ਖੁਰਾਨਾ ਹਨ ਜੋ ਕਿ ਇਸ ਮਸ਼ਹੂਰ ਜੋਤਸ਼ੀ ਹਨ।

ਫਾਦਰਜ਼ ਡੇਅ ’ਤੇ ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਨੇ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ’ਤੇ ਪਿਤਾ ਰਣਧੀਰ ਕਪੂਰ ਅਤੇ ਪਤੀ ਸੈਫ ਅਲੀ ਖਾਨ ਨਾਲ ਆਪਣੀ ਇਕ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਕੈਪਸ਼ਨ ਲਿਖੀ, ‘ਸੂਪਰਹੀਰੋ।’ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਬਾਲੀਵੁੱਡ ਸਿਤਾਰਿਆਂ ਨੇ ਫਾਦਰਜ਼ ਡੇਅ ਦੀਆਂ ਮੁਬਾਰਕਾਂ ਦਿੰਦੇ ਹੋਏ ਤਸਵੀਰਾਂ ਸਾਂਝੀਆਂ ਕੀਤੀਆਂ।

More from this section