ਪੰਜਾਬ

ਦਿੱਲੀ ਲਈ ਰਵਾਨਾ ਹੋਏ ਕੈਪਟਨ ਅਮਰਿੰਦਰ ਸਿੰਘ

ਫ਼ੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜਨਵਰੀ 24

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਲਈ ਰਵਾਨਾ ਹੋ ਗਏ ਹਨ। ਇੱਥੇ ਉਹ ਭਾਜਪਾ ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਜਿਸ ਤੋਂ ਬਾਅਦ ਉਹ ਸਾਂਝੀ ਪ੍ਰੈੱਸ ਕਾਨਫਰੰਸ ਕਰਨਗੇ। ਪੰਜਾਬ ਵਿੱਚ ਇਸ ਵਾਰ ਕੈਪਟਨ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਯੂ) ਨਾਲ ਗਠਜੋੜ ਕਰਕੇ ਚੋਣਾਂ ਲੜ ਰਹੇ ਹਨ। ਇਸ ਗਠਜੋੜ ਨੇ 117 ‘ਚੋਂ 71 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਲਕੇ ਤੋਂ ਪੰਜਾਬ ਵਿੱਚ ਨਾਮਜ਼ਦਗੀਆਂ ਸ਼ੁਰੂ ਹੋਣ ਕਾਰਨ ਗਠਜੋੜ ਤੇਜ਼ੀ ਨਾਲ ਚੋਣ ਰਣਨੀਤੀ ਨੂੰ ਅੰਤਿਮ ਰੂਪ ਦੇਣ ਵਿੱਚ ਰੁੱਝਿਆ ਹੋਇਆ ਹੈ।

ਪੰਜਾਬ ਵਿੱਚ ਕੈਪਟਨ ਅਤੇ ਢੀਂਡਸਾ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੇ ਹਨ। ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਹੋਈਆਂ ਸਾਰੀਆਂ ਚੋਣਾਂ ਕਾਂਗਰਸ ਤੋਂ ਲੜੀਆਂ ਹਨ। ਜਿੱਥੇ ਉਹ ਕਦੇ ਕਾਂਗਰਸ ਦੇ ਪੰਜਾਬ ਪ੍ਰਧਾਨ ਤੇ ਕਦੇ ਮੁੱਖ ਮੰਤਰੀ ਰਹੇ। ਇਹ ਪਹਿਲੀ ਵਾਰ ਹੈ ਜਦੋਂ ਉਹ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜ ਰਹੇ ਹਨ। ਦਿੱਗਜ ਆਗੂ ਸੁਖਦੇਵ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਵੀ ਉਨ੍ਹਾਂ ਨਾਲ ਗੱਠਜੋੜ ਵਿੱਚ ਸ਼ਾਮਲ ਹੈ। ਇਨ੍ਹਾਂ ਵਿੱਚੋਂ ਭਾਜਪਾ ਨੇ 35, ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ 22 ਅਤੇ ਸ਼੍ਰੋਮਣੀ ਅਕਾਲੀ ਦਲ ਨੇ 14 ਸੀਟਾਂ ‘ਤੇ ਉਮੀਦਵਾਰ ਐਲਾਨੇ ਹਨ।

Facebook Page:https://www.facebook.com/factnewsnet

See videos:https://www.youtube.com/c/TheFACTNews/videos