View in English:
October 24, 2024 11:00 pm

CBSE ਨੇ ਬੋਰਡ ਪ੍ਰੀਖਿਆਵਾਂ ‘ਚ ਬੈਠਣ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਫੈਕਟ ਸਮਾਚਾਰ ਸੇਵਾ

ਗੁਰਦਾਸਪੁਰ , ਅਕਤੂਬਰ 24

ਸੀਬੀਐਸਈ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਲਈ ਵਿਦਿਆਰਥੀਆਂ ਲਈ ਸਕੂਲ ਵਿੱਚ 75 ਫੀਸਦੀ ਹਾਜ਼ਰੀ ਲਾਜ਼ਮੀ ਹੋਵੇਗੀ। ਘੱਟ ਹਾਜ਼ਰੀ ਵਾਲੇ ਵਿਦਿਆਰਥੀ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਨਹੀਂ ਲੈ ਸਕਣਗੇ।

ਬੋਰਡ ਸਿਰਫ਼ ਜ਼ਰੂਰੀ ਮਾਮਲਿਆਂ ਵਿੱਚ ਹੀ 25 ਫ਼ੀਸਦੀ ਛੋਟ ਦੇਵੇਗਾ। ਇਹਨਾਂ ਮਾਮਲਿਆਂ ਵਿੱਚ ਮੈਡੀਕਲ ਐਮਰਜੈਂਸੀ, ਰਾਸ਼ਟਰੀ ਜਾਂ ਅੰਤਰਰਾਸ਼ਟਰੀ ਖੇਡਾਂ ਵਿੱਚ ਭਾਗ ਲੈਣਾ ਅਤੇ ਹੋਰ ਗੰਭੀਰ ਕਾਰਨ ਸ਼ਾਮਲ ਹੋਣਗੇ। ਹਾਲਾਂਕਿ ਇਸ ਦੇ ਲਈ ਜ਼ਰੂਰੀ ਦਸਤਾਵੇਜ਼ ਪੇਸ਼ ਕਰਨੇ ਹੋਣਗੇ। ਬੋਰਡ ਦਾ ਮੰਨਣਾ ਹੈ ਕਿ ਸਕੂਲ ਸਿਰਫ਼ ਵਿਦਿਅਕ ਕੇਂਦਰ ਨਹੀਂ ਹਨ ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਲਈ ਸਕੂਲ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਉਨ੍ਹਾਂ ਦੀ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਹੈ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੂਚਿਤ ਕਰੋ- ਬੋਰਡ ਨੇ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੂਚਿਤ ਕਰਨ ਕਿ ਸਕੂਲ ਵਿੱਚ 75 ਪ੍ਰਤੀਸ਼ਤ ਹਾਜ਼ਰੀ ਲਾਜ਼ਮੀ ਹੈ।

Leave a Reply

Your email address will not be published. Required fields are marked *

View in English