ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਮਈ 13
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਜਾਣਕਾਰੀ ਅਨੁਸਾਰ ਇਸ ਵਿਚ 88.39% ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਪਾਸ ਕੀਤੀ ਹੈ, ਜੋ ਪਿਛਲੇ ਸਾਲ ਨਾਲੋਂ ਪਾਸ ਪ੍ਰਤੀਸ਼ਤਤਾ ਵਿਚ 0.41% ਦਾ ਵਾਧਾ ਹੈ। ਨਤੀਜਿਆਂ ਵਿਚ ਕੁੜੀਆਂ ਨੇ ਮੁੰਡਿਆਂ ਨੂੰ 5.94% ਤੋਂ ਵੱਧ ਅੰਕਾਂ ਨਾਲ ਪਛਾੜਦੇ ਹੋਏ ਬਾਜ਼ੀ ਮਾਰੀ ਹੈ ਤੇ 91% ਤੋਂ ਵੱਧ ਕੁੜੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ।