ਚੰਡੀਗੜ੍ਹ ਮਹਿਲਾ ਕਾਂਗਰਸ ਨੇ ਮਹਿੰਗਾਈ ਖ਼ਿਲਾਫ਼ ਸੈਕਟਰ-17 ਵਿੱਚ ਧਰਨਾ ਦਿੱਤਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 14

ਦੇਸ਼ ਵਿੱਚ ਨਿੱਤ ਵਧ ਰਹੀ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਨਾਲ ਹਰ ਚੀਜ਼ ਮਹਿੰਗੀ ਹੁੰਦੀ ਜਾ ਰਹੀ ਹੈ। ਚੰਡੀਗੜ੍ਹ ਮਹਿਲਾ ਕਾਂਗਰਸ ਨੇ ਮਹਿੰਗਾਈ ਖ਼ਿਲਾਫ਼ ਸੈਕਟਰ-17 ਵਿੱਚ ਨਗਰ ਨਿਗਮ ਦਫ਼ਤਰ ਅੱਗੇ ਧਰਨਾ ਦਿੱਤਾ। ਕਾਂਗਰਸੀ ਆਗੂਆਂ ਨੇ ਨਿਗਮ ਅੱਗੇ ਮਹਿੰਗਾਈ ’ਚ ਸਬਜ਼ੀ ਵੇਚ ਕੇ ਰੋਸ ਜ਼ਾਹਿਰ ਕੀਤਾ।

ਮਹਿਲਾ ਕਾਂਗਰਸ ਦੀ ਪ੍ਰਧਾਨ ਨੇ ਕਿਹਾ ਕਿ ਤੇਲ ਤੇ ਗੈਸ ਕੀਮਤਾਂ ਕਰਕੇ ਹਰ ਚੀਜ਼ ਮਹਿੰਗੀ ਹੁੰਦੀ ਜਾ ਰਹੀ ਹੈ। ਸਬਜ਼ੀਆਂ ਦੀਆਂ ਕੀਮਤਾਂ ਵੀ ਵਧ ਗਈਆਂ। ਉਨ੍ਹਾਂ ਕਿਹਾ ਕਿ 150 ਰੁਪਏ ਕਿੱਲੋ ਮਟਰ, 200 ਰੁਪਏ ਕਿੱਲੋ ਮਿਰਚ, 60 ਰੁਪਏ ਕਿੱਲੋ ਘੀਆ, 100 ਕਿੱਲੋ ਭਿੰਡੀ ਹੋ ਗਈ ਹੈ। ਦੂਜੇ ਪਾਸੇ ਦਾਲਾਂ ਦੀਆਂ ਕੀਮਤਾਂ ਵੀ ਅਸਮਾਨ ’ਤੇ ਪਹੁੰਚ ਰਹੀਆਂ ਹਨ। ਇਸ ਮਹਿੰਗਾਈ ਦੇ ਸਮੇਂ ਵਿੱਚ ਲੋਕਾਂ ਨੂੰ ਸਬਜ਼ੀ ਖਰੀਦਣੀ ਵੀ ਮੁਸ਼ਕਿਲ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਕਰੋਨਾ ਦੀ ਮਾਰ ਦੇ ਚਲਦਿਆਂ ਸਾਰੇ ਕੰਮਕਾਜ ਬੰਦ ਪਏ ਹਨ। ਬੇਰੁਜ਼ਗਾਰੀ ਵਧਦੀ ਜਾ ਰਹੀ ਹੈ। ਅਜਿਹੇ ਸਮੇਂ ਵਿੱਚ ਮੋਦੀ ਸਰਕਾਰ ਲੋਕਾਂ ਦਾ ਸਹਾਰਾ ਬਨਣ ਦੀ ਥਾਵਾਂ ਲੋਕਾਂ ਦੀਆਂ ਮੁਸ਼ਕਲਾਂ ਵਧਾ ਰਹੀ ਹੈ। ਜਿਸ ਕਾਰਨ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ।

ਇਸੇ ਤਰ੍ਹਾਂ ਚੰਡੀਗੜ੍ਹ ਕਾਂਗਰਸ ਵੱਲੋਂ ਸੈਕਟਰ-41 ਵਿੱਚ ਵੀ ਮਹਿੰਗਾਈ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਮੌਕੇ ਕਾਂਗਰਸ ਦੇ ਬੁਲਾਰੇ ਹਰਮੇਲ ਕੇਸਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕਮੀ ਲਿਆਉਣੀ ਚਾਹੀਦੀ ਹੈ।

More from this section