View in English:
September 29, 2024 11:53 pm

CM ਮਾਨ ਨੂੰ ਮਿਲੀ ਹਸਪਤਾਲੋਂ ਛੁੱਟੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਸਤੰਬਰ 29

ਸਿਹਤ ‘ਚ ਸੁਧਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਜਿਸ ਤੋਂ ਬਾਅਦ ਉਹ ਆਪਣੇ ਕਾਫਿਲੇ ਨਾਲ ਸੀਐਮ ਰਿਹਾਇਸ਼ ਵੱਲ ਰਵਾਨਾ ਹੋ ਗਏ। ਉਹ ਤਿੰਨ ਦਿਨਾਂ ਤੋਂ ਇੱਥੇ ਜ਼ੇਰੇ ਇਲਾਜ ਸਨ। ਇਸ ਦੌਰਾਨ ਕਈ ਵਿਧਾਇਕ ਤੇ ਮੰਤਰੀ ਉਨ੍ਹਾਂ ਦਾ ਹਾਲ-ਚਾਲ ਜਾਣਨ ਪੁੱਜੇ।

ਹਾਲ ਹੀ ‘ਚ ਖੁਲਾਸਾ ਹੋਇਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੈਪਟੋਸਪਾਇਰੋਸਿਸ ਤੋਂ ਪੀੜਤ ਹਨ। ਬੁੱਧਵਾਰ ਨੂੰ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਤੇ ਹਾਲਤ ਸਥਿਰ ਹੋਣ ‘ਤੇ ਅੱਜ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।

Leave a Reply

Your email address will not be published. Required fields are marked *

View in English