ਫੈਕਟ ਸਮਾਚਾਰ ਸੇਵਾ
ਜਲੰਧਰ, ਜੁਲਾਈ 20
ਪ੍ਰਸਿੱਧ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੇ ਅੰਤਿਮ ਸੰਸਕਾਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ 12 ਵਜੇ ਜਲੰਧਰ ਦੇ ਪਿੰਡ ਬਿਆਸ ਪਹੁੰਚਣਗੇ। ਉਨ੍ਹਾਂ ਦੇ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਹੋਰ ਸੀਨੀਅਰ ਆਗੂ ਵੀ ਇਸ ਅੰਤਿਮ ਯਾਤਰਾ ਵਿੱਚ ਹਾਜ਼ਰੀ ਦੇਣਗੇ।
ਫੌਜਾ ਸਿੰਘ ਜੀ ਨੇ ਆਪਣੇ ਜੀਵਨ ਰਾਹੀਂ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਅਤੇ ਆਪਣੇ ਸੰਘਰਸ਼ ਨਾਲ ਨੌਜਵਾਨਾਂ ਲਈ ਇਕ ਪ੍ਰੇਰਨਾ ਬਣੇ। ਖੇਡ ਪ੍ਰੇਮੀਆਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾ ਰਹੀਆਂ ਹਨ।