ਫੈਕਟ ਸਮਾਚਾਰ ਸੇਵਾ
ਲੁਧਿਆਣਾ , ਮਾਰਚ 19
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਵੀ ਲੁਧਿਆਣਾ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਵੀ ਉਹ 2 ਦਿਨ ਲੁਧਿਆਣਾ ਵਿੱਚ ਸੀ। ਮੁੱਖ ਮੰਤਰੀ ਅੱਜ ਫਿਰੋਜ਼ਪੁਰ ਰੋਡ ‘ਤੇ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਣਗੇ।
ਭਗਵੰਤ ਮਾਨ ਸਮਾਗਮ ਵਿੱਚ ਲਗਭਗ 1 ਘੰਟਾ ਰਹਿਣਗੇ। ਇੱਥੇ ਉਹ ਸਰਕਾਰੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ।