View in English:
May 17, 2024 8:09 am

CM ਮਾਨ ਤਿਹਾੜ ਜੇਲ੍ਹ ‘ਚ ਮੁੜ ਕਰਨਗੇ ਕੇਜਰੀਵਾਲ ਨਾਲ ਮੁਲਾਕਾਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 28

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਦੂਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ 30 ਅਪ੍ਰੈਲ ਨੂੰ ਮੁਲਾਕਾਤ ਕਰਨਗੇ। ਇਸ ਤਰ੍ਹਾਂ ਭਗਵੰਤ ਮਾਨ ਦੂਜੀ ਵਾਰ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਦੋਵੇਂ ਨੇਤਾ 15 ਅਪ੍ਰੈਲ ਨੂੰ ਮਿਲੇ ਸਨ। ਉਦੋਂ ਭਗਵੰਤ ਮਾਨ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਮੀਟਿੰਗ ਟੈਲੀਫੋਨ ‘ਤੇ ਕਰਵਾਈ ਗਈ ਸੀ।

ਇਸ ਤੋਂ ਪਹਿਲਾਂ 15 ਅਪ੍ਰੈਲ ਨੂੰ ਹੋਈ ਮੀਟਿੰਗ ਤੋਂ ਬਾਅਦ ਉਨ੍ਹਾਂ ਨੂੰ ਸਹੀ ਢੰਗ ਨਾਲ ਮਿਲਣ ਨਾ ਦੇਣ ਦੇ ਦੋਸ਼ ਲਾਏ ਸਨ। ਉਨ੍ਹਾਂ ਨੂੰ ਕੇਜਰੀਵਾਲ ਨੂੰ ਜੰਗਲੇ ਰਾਹੀਂ ਮਿਲਾਇਆ ਗਿਆ ਸੀ।

Leave a Reply

Your email address will not be published. Required fields are marked *

View in English