View in English:
May 21, 2024 4:03 am

CM ਮਾਨ ਨੇ 8ਵੀਂ ਅਤੇ 12ਵੀਂ ਜਮਾਤ ‘ਚ ਮੋਹਰੀ ਆਉਣ ਵਾਲੇ ਬੱਚਿਆਂ ਨੂੰ ਦਿੱਤੀ ਵਧਾਈ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਪ੍ਰੈਲ 30

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ। ਨਤੀਜੇ ਐਲਾਨੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਵਧਾਈ ਦਿੱਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ (ਐਕਸ) ਕਰਕੇ ਦੱਸਿਆ ਕਿ 8ਵੀਂ ਜਮਾਤ ਦੇ ਨਤੀਜਿਆਂ ਵਿੱਚ ਬਠਿੰਡਾ ਜ਼ਿਲ੍ਹੇ ਦੀ ਹਰਨੂਰਪ੍ਰੀਤ ਕੌਰ ਨੇ ਪਹਿਲਾ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਗੁਰਲੀਨ ਕੌਰ ਨੇ ਦੂਜਾ ਅਤੇ ਸੰਗਰੂਰ ਦੇ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ ਹੈ।

12ਵੀਂ ਜਮਾਤ ਦੇ ਨਤੀਜਿਆਂ ਵਿੱਚ ਲੁਧਿਆਣਾ ਦੇ ਏਕਮਪ੍ਰੀਤ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਦੇ ਰਵੀ ਉਦੈ ਸਿੰਘ ਨੇ ਦੂਜਾ ਅਤੇ ਬਠਿੰਡਾ ਦੇ ਅਸ਼ਵਨੀ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਸਾਰੇ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਮੇਰੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ।

Leave a Reply

Your email address will not be published. Required fields are marked *

View in English