ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਜੁਲਾਈ 22
ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਕ ਪਾਸੇ ਜਿੱਥੇ ਦਰਬਾਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਉਥੇ ਮੁੱਖ ਮੰਤਰੀ ਜੋ ਗ੍ਰਹਿ ਵਿਭਾਗ ਵੀ ਸੰਭਾਲ ਰਹੇ ਹਨ, ਨੇ ਸੁਰੱਖਿਆ ਪ੍ਰਬੰਧਾਂ ਦੇ ਜਾਇਜ਼ਾ ਲੈਣ ਆਏ ਹਨ। ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸ਼੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੀ ਜਾਂਚ ਜਾਰੀ ਹੈ, ਹਾਲਾਂਕਿ ਮੁੱਖ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵੀ ਵਧੇਗਾ।
ਸ੍ਰੀ ਹਰਿਮੰਦਰ ਸਾਹਿਬ ਨੂੰ ਅੱਠ ਤੋਂ ਵੱਧ ਵਾਰ ਈਮੇਲ ਰਾਹੀਂ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹਾਲਾਂਕਿ, ਇਸ ਮਾਮਲੇ ਦੇ ਮੁੱਖ ਦੋਸ਼ੀ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਆਪਣੇ ਆਈਪੀ ਐਡਰੈੱਸ ਵਾਰ-ਵਾਰ ਬਦਲ ਰਹੇ ਹਨ। ਮੁੱਖ ਮੰਤਰੀ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵੀ ਵਧਾਉਣਗੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਸਕਦੇ ਹਨ।