ਪੰਜਾਬ

ਪੰਜਾਬ ਦੇ ਲੋਕਾਂ ਦਾ CM ਭਗਵੰਤ ਮਾਨ ਨੇ ਜਿੱਤਿਆ ਦਿਲ, ਟਵਿਟਰ ‘ਤੇ ਚਹੇਤਿਆਂ ਦੀ ਲੱਗੀ ਲਾਈਨ

ਫੈਕਟ ਸਮਾਚਾਰ ਸੇਵਾ

ਪੰਜਾਬ , ਮਈ 26

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਟਵਿੱਟਰ ‘ਤੇ ਇੱਕ ਮਿਲੀਅਨ ਫੌਲੋਅਰਜ਼ ਦੇ ਕਲੱਬ ‘ਚ ਸ਼ਾਮਲ ਹੋ ਗਏ ਹਨ। ਭਗਵੰਤ ਮਾਨ ਪੰਜਾਬ ਦੇ ਤੀਜੇ ਅਜਿਹੇ ਨੇਤਾ ਹਨ, ਜਿਨ੍ਹਾਂ ਨੇ ਟਵਿੱਟਰ ‘ਤੇ 10 ਲੱਖ ਫੌਲੋਅਰਜ਼ ਦੇ ਕਲੱਬ ‘ਚ ਆਪਣੀ ਜਗ੍ਹਾ ਬਣਾਈ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਦੋ ਨੇਤਾਵਾਂ ਦੇ ਟਵਿੱਟਰ ‘ਤੇ 10 ਲੱਖ ਫੌਲੋਅਰਜ਼ ਹੋ ਚੁੱਕੇ ਹਨ।

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ ਦੇ ਫਾਲੋਅਰਜ਼ ਤੇਜ਼ੀ ਨਾਲ ਵਧੇ ਹਨ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਦੇ ਕਰੀਬ 6 ਲੱਖ ਫੌਲੋਅਰਜ਼ ਸਨ ਪਰ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਗਿਣਤੀ ਤੇਜ਼ੀ ਨਾਲ ਵਧੀ ਹੈ। ਜੇਕਰ ਪੰਜਾਬ ਦੇ ਹੋਰਨਾਂ ਆਗੂਆਂ ਦੀ ਗੱਲ ਕਰੀਏ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਵਿੱਚ ਚੌਥੇ ਨੰਬਰ ‘ਤੇ ਹਨ।

ਇਸ ਦੇ ਨਾਲ ਹੀ ਟਵਿੱਟਰ ‘ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ 2.72 ਲੱਖ ਫੌਲੋਅਰਜ਼ ਹਨ ਜਦਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ 2.51 ਲੱਖ ਫੌਲੋਅਰਜ਼ ਹਨ। ਇਸ ਸਿਲਸਿਲੇ ‘ਚ ਬਿਕਰਮ ਸਿੰਘ ਮਜੀਠੀਆ ਦੇ ਟਵਿਟਰ ‘ਤੇ 99,600 ਫੌਲੋਅਰਜ਼ ਹਨ। ਇਸ ਤੋਂ ਇਲਾਵਾ ਕਾਂਗਰਸ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ ਦੇ 68,500 ਫੌਲੋਅਰਜ਼ ਹਨ।